Text copied!
Bibles in Panjabi

ਲੇਵੀਆਂ 14:2-14 in Panjabi

Help us?

ਲੇਵੀਆਂ 14:2-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਕੋੜ੍ਹੀ ਦੇ ਸ਼ੁੱਧ ਹੋਣ ਦੇ ਦਿਨ ਦੀ ਬਿਵਸਥਾ ਇਹ ਹੈ: ਉਹ ਜਾਜਕ ਕੋਲ ਲਿਆਇਆ ਜਾਵੇ
3 ਅਤੇ ਜਾਜਕ ਡੇਰੇ ਤੋਂ ਬਾਹਰ ਨਿੱਕਲੇ ਅਤੇ ਉਸ ਕੋੜ੍ਹੀ ਨੂੰ ਵੇਖੇ ਅਤੇ ਜੇਕਰ ਉਸ ਦੇ ਕੋੜ੍ਹ ਦਾ ਰੋਗ ਚੰਗਾ ਹੋ ਗਿਆ ਹੋਵੇ,
4 ਤਦ ਜਾਜਕ ਉਸ ਨੂੰ ਜੋ ਚੰਗਾ ਹੋ ਗਿਆ ਹੈ ਆਗਿਆ ਦੇਵੇ ਕਿ ਉਹ ਦੋ ਜੀਉਂਦੇ ਅਤੇ ਸ਼ੁੱਧ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਿਆਵੇ,
5 ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
6 ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
7 ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।
8 ਅਤੇ ਸ਼ੁੱਧ ਹੋਣ ਵਾਲਾ ਆਪਣੇ ਕੱਪੜਿਆਂ ਨੂੰ ਧੋਵੇ ਅਤੇ ਆਪਣਾ ਸਿਰ ਮੁਨਾ ਦੇਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋਵੇਗਾ, ਇਸ ਤੋਂ ਬਾਅਦ ਉਹ ਡੇਰੇ ਵਿੱਚ ਆਵੇ ਪਰ ਸੱਤ ਦਿਨ ਤੱਕ ਆਪਣੇ ਡੇਰੇ ਤੋਂ ਬਾਹਰ ਹੀ ਵਾਸ ਕਰੇ।
9 ਪਰ ਸੱਤਵੇਂ ਦਿਨ ਉਹ ਆਪਣੇ ਸਿਰ, ਆਪਣੀ ਦਾੜ੍ਹੀ ਅਤੇ ਆਪਣੇ ਭਰਵੱਟਿਆਂ ਦੇ ਵਾਲ਼ ਮੁਨਾ ਦੇਵੇ, ਸਗੋਂ ਆਪਣੇ ਸਾਰੇ ਵਾਲ਼ ਮੁਨਾ ਦੇਵੇ ਅਤੇ ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਤਦ ਉਹ ਸ਼ੁੱਧ ਹੋ ਜਾਵੇਗਾ।
10 ਅੱਠਵੇਂ ਦਿਨ ਉਹ ਦੋਸ਼ ਰਹਿਤ ਦੋ ਲੇਲੇ ਅਤੇ ਇੱਕ ਸਾਲ ਦੀ ਦੋਸ਼ ਰਹਿਤ ਲੇਲੀ ਅਤੇ ਮੈਦੇ ਦੀ ਭੇਟ ਲਈ ਤੇਲ ਨਾਲ ਰਲਾਏ ਹੋਏ ਏਫ਼ਾਹ ਦਾ ਤਿੰਨ ਤਿਹਾਈ ਹਿੱਸਾ ਮੈਦਾ ਅਤੇ ਇੱਕ ਕੁੱਪੀ ਤੇਲ ਲਿਆਵੇ।
11 ਤਦ ਉਹ ਜਾਜਕ ਜੋ ਸ਼ੁੱਧ ਕਰਨ ਦੀ ਬਿਧੀ ਨੂੰ ਕਰਦਾ ਹੈ, ਉਸ ਸ਼ੁੱਧ ਹੋਣ ਵਾਲੇ ਮਨੁੱਖ ਨੂੰ ਇਨ੍ਹਾਂ ਵਸਤੂਆਂ ਸਮੇਤ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਸਾਹਮਣੇ ਖੜ੍ਹਾ ਕਰੇ।
12 ਤਦ ਜਾਜਕ ਇੱਕ ਲੇਲਾ ਲੈ ਕੇ ਦੋਸ਼ ਬਲੀ ਦੀ ਭੇਟ ਕਰਕੇ ਉਸ ਨੂੰ ਚੜ੍ਹਾਵੇ ਅਤੇ ਉਸ ਕੁੱਪੀ ਤੇਲ ਨੂੰ ਲੈ ਕੇ ਉਨ੍ਹਾਂ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ।
13 ਉਹ ਉਸ ਲੇਲੇ ਨੂੰ ਉਸੇ ਸਥਾਨ ਵਿੱਚ ਵੱਢੇ ਜਿੱਥੇ ਉਹ ਪਾਪ ਬਲੀ ਅਤੇ ਹੋਮ ਬਲੀ ਪਸ਼ੂਆਂ ਨੂੰ ਵੱਢਦੇ ਹਨ ਅਰਥਾਤ ਪਵਿੱਤਰ ਸਥਾਨ ਵਿੱਚ ਕਿਉਂਕਿ ਜਿਵੇਂ ਪਾਪ ਬਲੀ ਦੀ ਭੇਟ ਜਾਜਕ ਦੀ ਹੈ, ਉਸੇ ਤਰ੍ਹਾਂ ਹੀ ਦੋਸ਼ ਬਲੀ ਦੀ ਭੇਟ ਵੀ ਉਸੇ ਦੀ ਹੈ, ਉਹ ਅੱਤ ਪਵਿੱਤਰ ਹੈ।
14 ਜਾਜਕ ਦੋਸ਼ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲਵੇ ਅਤੇ ਜੋ ਸ਼ੁੱਧ ਹੋਣ ਵਾਲਾ ਹੈ ਉਸ ਦੇ ਸੱਜੇ ਕੰਨ ਦੇ ਸਿਰੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਾਵੇ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ