33 ਫੇਰ ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ,
34 ਜਦ ਤੁਸੀਂ ਕਨਾਨ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਵਿਰਾਸਤ ਵਿੱਚ ਦਿੰਦਾ ਹਾਂ, ਤਾਂ ਜੇਕਰ ਮੈਂ ਉਸ ਦੇਸ ਦੇ ਕਿਸੇ ਘਰ ਵਿੱਚ ਕੋੜ੍ਹ ਦਾ ਰੋਗ ਪਾ ਦੇਵਾਂ,
35 ਤਾਂ ਉਸ ਘਰ ਦਾ ਮਾਲਕ ਜਾਜਕ ਦੇ ਕੋਲ ਆ ਕੇ ਆਖੇ, ਮੈਨੂੰ ਅਜਿਹਾ ਪਰਤੀਤ ਹੁੰਦਾ ਹੈ ਕਿ ਘਰ ਵਿੱਚ ਕੋਈ ਰੋਗ ਹੈ।