Text copied!
Bibles in Panjabi

ਲੇਵੀਆਂ 14:36-42 in Panjabi

Help us?

ਲੇਵੀਆਂ 14:36-42 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਤਦ ਜਾਜਕ ਉਸ ਘਰ ਨੂੰ ਜਾਂਚਣ ਲਈ ਜਾਣ ਤੋਂ ਪਹਿਲਾਂ ਹੁਕਮ ਦੇਵੇ ਕਿ ਉਸ ਘਰ ਨੂੰ ਖਾਲੀ ਕੀਤਾ ਜਾਵੇ, ਅਜਿਹਾ ਨਾ ਹੋਵੇ ਕਿ ਜੋ ਕੁਝ ਘਰ ਦੇ ਵਿੱਚ ਹੈ ਅਸ਼ੁੱਧ ਹੋ ਜਾਵੇ। ਇਸ ਤੋਂ ਬਾਅਦ ਜਾਜਕ ਘਰ ਨੂੰ ਜਾਂਚਣ ਲਈ ਅੰਦਰ ਜਾਵੇ।
37 ਤਦ ਉਹ ਉਸ ਰੋਗ ਨੂੰ ਜਾਂਚੇ ਅਤੇ ਵੇਖੋ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਹਰੀਆਂ ਜਾਂ ਲਾਲ ਖੋਖਲੀਆਂ ਲਕੀਰਾਂ ਵਰਗੀਆਂ ਹੋਣ ਅਤੇ ਕੰਧ ਨਾਲੋਂ ਡੂੰਘੀਆਂ ਵਿਖਾਈ ਦੇਣ,
38 ਤਾਂ ਜਾਜਕ ਘਰ ਦੇ ਦਰਵਾਜ਼ੇ ਤੋਂ ਬਾਹਰ ਨਿੱਕਲ ਕੇ ਘਰ ਨੂੰ ਸੱਤ ਦਿਨ ਤੱਕ ਬੰਦ ਕਰ ਦੇਵੇ।
39 ਅਤੇ ਸੱਤਵੇਂ ਦਿਨ ਜਾਜਕ ਫੇਰ ਆਵੇ ਅਤੇ ਵੇਖੇ, ਜੇਕਰ ਉਹ ਰੋਗ ਘਰ ਦੀਆਂ ਕੰਧਾਂ ਉੱਤੇ ਫੈਲ ਗਿਆ ਹੋਵੇ,
40 ਤਾਂ ਜਾਜਕ ਹੁਕਮ ਦੇਵੇ ਕਿ ਉਹ ਉਨ੍ਹਾਂ ਪੱਥਰਾਂ ਨੂੰ ਜਿਨ੍ਹਾਂ ਦੇ ਵਿੱਚ ਰੋਗ ਹੈ, ਕੱਢ ਕੇ ਲੈ ਜਾਣ ਅਤੇ ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
41 ਉਹ ਉਸ ਘਰ ਨੂੰ ਅੰਦਰੋਂ ਚੁਫ਼ੇਰਿਓਂ ਛਿਲਵਾ ਦੇਵੇ ਅਤੇ ਉਹ ਉਸ ਮਿੱਟੀ ਨੂੰ ਜੋ ਛਿੱਲੀ ਗਈ ਹੈ, ਸ਼ਹਿਰ ਤੋਂ ਬਾਹਰ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟ ਦੇਣ।
42 ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ