Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 14

ਲੇਵੀਆਂ 14:42-57

Help us?
Click on verse(s) to share them!
42ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
43ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,
44ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ।
45ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
46ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।
47ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।
48ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।
49ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।
50ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।
51ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।
52ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ।
53ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।
54ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
55ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
56ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ
57ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।

Read ਲੇਵੀਆਂ 14ਲੇਵੀਆਂ 14
Compare ਲੇਵੀਆਂ 14:42-57ਲੇਵੀਆਂ 14:42-57