Text copied!
Bibles in Panjabi

ਲੇਵੀਆਂ 14:42-57 in Panjabi

Help us?

ਲੇਵੀਆਂ 14:42-57 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

42 ਉਹ ਦੂਜੇ ਪੱਥਰ ਲੈ ਕੇ ਉਨ੍ਹਾਂ ਨੂੰ ਪੁਰਾਣੇ ਪੱਥਰਾਂ ਦੇ ਸਥਾਨ ਉੱਤੇ ਲਗਾ ਦੇਣ ਅਤੇ ਜਾਜਕ ਹੋਰ ਚੂਨਾ ਲੈ ਕੇ ਘਰ ਨੂੰ ਲਿੱਪੇ।
43 ਪਰ ਜੇਕਰ ਪੱਥਰਾਂ ਨੂੰ ਕੱਢਣ ਅਤੇ ਘਰ ਨੂੰ ਛਿੱਲਣ ਅਤੇ ਲਿੱਪਣ ਤੋਂ ਬਾਅਦ ਉਹ ਰੋਗ ਘਰ ਵਿੱਚ ਫੇਰ ਫੁੱਟ ਨਿੱਕਲੇ,
44 ਤਾਂ ਜਾਜਕ ਆ ਕੇ ਵੇਖੇ ਅਤੇ ਵੇਖੋ, ਜੇਕਰ ਉਹ ਰੋਗ ਘਰ ਵਿੱਚ ਫੈਲ ਗਿਆ ਹੋਵੇ, ਤਾਂ ਉਹ ਘਰ ਵਿੱਚ ਫੈਲਣ ਵਾਲਾ ਕੋੜ੍ਹ ਹੈ ਅਤੇ ਉਹ ਅਸ਼ੁੱਧ ਹੈ।
45 ਉਹ ਉਸ ਘਰ ਨੂੰ ਢਾਹ ਦੇਵੇ ਅਤੇ ਉਸ ਦੇ ਪੱਥਰ, ਲੱਕੜੀਆਂ ਅਤੇ ਸਾਰੇ ਚੂਨੇ ਨੂੰ ਸ਼ਹਿਰ ਤੋਂ ਬਾਹਰ ਜਾ ਕੇ ਕਿਸੇ ਅਸ਼ੁੱਧ ਸਥਾਨ ਵਿੱਚ ਸੁੱਟਵਾ ਦੇਵੇ।
46 ਜਦ ਤੱਕ ਉਹ ਘਰ ਬੰਦ ਰਹੇ, ਤਦ ਤੱਕ ਜੋ ਕੋਈ ਉਸ ਘਰ ਵਿੱਚ ਵੜੇ, ਉਹ ਸ਼ਾਮ ਤੱਕ ਅਸ਼ੁੱਧ ਰਹੇ।
47 ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।
48 ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।
49 ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।
50 ਉਹ ਪੰਛੀਆਂ ਵਿੱਚੋਂ ਕਿਸੇ ਇੱਕ ਨੂੰ ਵੱਗਦੇ ਪਾਣੀ ਉੱਤੇ ਮਿੱਟੀ ਦੇ ਭਾਂਡੇ ਵਿੱਚ ਵੱਢੇ।
51 ਤਦ ਉਹ ਦਿਆਰ ਦੀ ਲੱਕੜ, ਜੂਫ਼ਾ ਅਤੇ ਕਿਰਮਚੀ ਕੱਪੜੇ ਅਤੇ ਜੀਉਂਦੇ ਪੰਛੀ ਨੂੰ ਲੈ ਕੇ ਉਸ ਵੱਢੇ ਹੋਏ ਪੰਛੀ ਦੇ ਲਹੂ ਵਿੱਚ ਅਤੇ ਵਗਦੇ ਪਾਣੀ ਵਿੱਚ ਡੋਬੇ ਅਤੇ ਉਸ ਘਰ ਉੱਤੇ ਸੱਤ ਵਾਰੀ ਛਿੜਕੇ।
52 ਇਸ ਤਰ੍ਹਾਂ ਉਹ ਪੰਛੀ ਦੇ ਲਹੂ, ਵਗਦੇ ਪਾਣੀ, ਜੀਉਂਦੇ ਪੰਛੀ, ਦਿਆਰ ਦੀ ਲੱਕੜ, ਜੂਫ਼ੇ ਅਤੇ ਕਿਰਮਚੀ ਕੱਪੜੇ ਨਾਲ ਉਸ ਘਰ ਨੂੰ ਸ਼ੁੱਧ ਕਰੇ।
53 ਪਰ ਉਸ ਜੀਉਂਦੇ ਪੰਛੀ ਨੂੰ ਸ਼ਹਿਰ ਤੋਂ ਬਾਹਰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ, ਇਸ ਤਰ੍ਹਾਂ ਉਹ ਉਸ ਘਰ ਦੇ ਲਈ ਪ੍ਰਾਸਚਿਤ ਕਰੇ ਤਦ ਉਹ ਸ਼ੁੱਧ ਹੋਵੇਗਾ।
54 ਹਰ ਪ੍ਰਕਾਰ ਦੇ ਕੋੜ੍ਹ ਦੇ ਰੋਗ ਅਤੇ ਦਾਦ ਲਈ ਇਹੋ ਬਿਵਸਥਾ ਹੈ,
55 ਕੱਪੜਿਆਂ ਦਾ ਅਤੇ ਘਰ ਦਾ ਕੋੜ੍ਹ,
56 ਅਤੇ ਸੋਜ, ਪੱਪੜੀ, ਅਤੇ ਦਾਗ ਦੇ ਲਈ
57 ਅਸ਼ੁੱਧ ਅਤੇ ਸ਼ੁੱਧ ਬਾਰੇ ਸਮਝਾਉਣ ਲਈ ਕੋੜ੍ਹ ਦੀ ਬਿਵਸਥਾ ਇਹ ਹੀ ਹੈ।
ਲੇਵੀਆਂ 14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ