47ਅਤੇ ਜਿਹੜਾ ਉਸ ਘਰ ਵਿੱਚ ਲੰਮਾ ਪਵੇ, ਉਹ ਆਪਣੇ ਕੱਪੜੇ ਧੋ ਲਵੇ ਅਤੇ ਜਿਹੜਾ ਉਸ ਘਰ ਵਿੱਚ ਖਾਣਾ ਖਾਵੇ ਉਹ ਵੀ ਆਪਣੇ ਕੱਪੜੇ ਧੋ ਲਵੇ।
48ਜੇਕਰ ਜਾਜਕ ਉਸ ਘਰ ਵਿੱਚ ਆ ਕੇ ਉਸ ਨੂੰ ਜਾਂਚੇ ਅਤੇ ਵੇਖੋ, ਜੇਕਰ ਉਸ ਘਰ ਨੂੰ ਲਿੱਪਣ ਤੋਂ ਬਾਅਦ ਉਹ ਰੋਗ ਉਸ ਘਰ ਵਿੱਚ ਨਾ ਫੈਲਿਆ ਹੋਵੇ ਤਾਂ ਉਹ ਉਸ ਘਰ ਨੂੰ ਸ਼ੁੱਧ ਠਹਿਰਾਵੇ ਕਿਉਂ ਜੋ ਰੋਗ ਚੰਗਾ ਹੋ ਗਿਆ ਹੈ।
49ਅਤੇ ਉਸ ਘਰ ਨੂੰ ਸ਼ੁੱਧ ਕਰਨ ਲਈ, ਉਹ ਦੋ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਲਵੇ।