5ਅਤੇ ਜਾਜਕ ਇੱਕ ਪੰਛੀ ਨੂੰ ਵਗਦੇ ਪਾਣੀ ਦੇ ਉੱਤੇ ਕਿਸੇ ਮਿੱਟੀ ਦੇ ਭਾਂਡੇ ਵਿੱਚ ਵੱਢਣ ਦੀ ਆਗਿਆ ਦੇਵੇ,
6ਅਤੇ ਉਹ ਜੀਉਂਦੇ ਪੰਛੀ, ਦਿਆਰ ਦੀ ਲੱਕੜ, ਕਿਰਮਚੀ ਕੱਪੜਾ ਅਤੇ ਜੂਫ਼ਾ ਇਨ੍ਹਾਂ ਸਾਰਿਆਂ ਨੂੰ ਲੈ ਕੇ ਇਕੱਠੇ ਉਸ ਪੰਛੀ ਦੇ ਲਹੂ ਵਿੱਚ ਡੋਬ ਦੇਵੇ, ਜੋ ਵੱਗਦੇ ਪਾਣੀ ਉੱਤੇ ਵੱਢਿਆ ਗਿਆ ਸੀ।
7ਅਤੇ ਉਹ ਉਸ ਦੇ ਉੱਤੇ ਜੋ ਕੋੜ੍ਹ ਤੋਂ ਸ਼ੁੱਧ ਹੋਣ ਵਾਲਾ ਹੈ, ਸੱਤ ਵਾਰ ਛਿੜਕੇ ਅਤੇ ਉਸ ਨੂੰ ਸ਼ੁੱਧ ਠਹਿਰਾਵੇ ਅਤੇ ਜੀਉਂਦੇ ਪੰਛੀ ਨੂੰ ਖੁੱਲ੍ਹੇ ਮੈਦਾਨ ਵਿੱਚ ਉਡਾ ਦੇਵੇ।