Text copied!
Bibles in Panjabi

ਲੇਵੀਆਂ 15:13-25 in Panjabi

Help us?

ਲੇਵੀਆਂ 15:13-25 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।
14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
15 ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
16 ਜੇਕਰ ਕਿਸੇ ਮਨੁੱਖ ਦਾ ਵੀਰਜ ਨਿੱਕਲੇ ਤਾਂ ਉਹ ਆਪਣਾ ਸਾਰਾ ਸਰੀਰ ਪਾਣੀ ਨਾਲ ਧੋਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
17 ਅਤੇ ਜਿਸ ਕਿਸੇ ਬਸਤਰ ਜਾਂ ਚਮੜੇ ਉੱਤੇ ਉਹ ਵੀਰਜ ਪਵੇ, ਉਹ ਪਾਣੀ ਨਾਲ ਧੋਤੇ ਜਾਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
18 ਜੇਕਰ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰੇ ਅਤੇ ਉਸ ਤੋਂ ਵੀਰਜ ਨਿੱਕਲੇ ਤਾਂ ਉਹ ਦੋਵੇਂ ਪਾਣੀ ਨਾਲ ਨਹਾਉਣ ਅਤੇ ਸ਼ਾਮ ਤੱਕ ਅਸ਼ੁੱਧ ਰਹਿਣ।
19 ਜੇਕਰ ਕਿਸੇ ਇਸਤਰੀ ਨੂੰ ਪ੍ਰਮੇਹ ਹੋਵੇ ਅਤੇ ਉਸ ਦੇ ਪ੍ਰਮੇਹ ਵਿੱਚ ਲਹੂ ਹੋਵੇ ਤਾਂ ਉਹ ਸੱਤ ਦਿਨ ਤੱਕ ਵੱਖਰੀ ਕੀਤੀ ਜਾਵੇ ਅਤੇ ਜਿਹੜਾ ਉਸ ਨੂੰ ਛੂਹੇ ਉਹ ਸ਼ਾਮ ਤੱਕ ਅਸ਼ੁੱਧ ਰਹੇ।
20 ਅਤੇ ਜਦ ਤੱਕ ਉਹ ਅਸ਼ੁੱਧ ਰਹੇ ਤਦ ਤੱਕ ਜਿਸ ਕਿਸੇ ਵਸਤੂ ਉੱਤੇ ਉਹ ਲੰਮੀ ਪਵੇ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ ਉਹ ਸਭ ਅਸ਼ੁੱਧ ਹੋਣ।
21 ਅਤੇ ਜਿਹੜਾ ਉਸ ਦੇ ਵਿਛਾਉਣੇ ਨੂੰ ਛੂਹੇ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
22 ਜੇਕਰ ਕੋਈ ਉਸ ਵਸਤੂ ਨੂੰ ਛੂਹੇ ਜਿਸ ਉੱਤੇ ਉਹ ਬੈਠਦੀ ਸੀ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
23 ਜੇਕਰ ਕੋਈ ਉਸ ਦੇ ਵਿਛਾਉਣੇ ਨੂੰ ਜਾਂ ਕਿਸੇ ਹੋਰ ਵਸਤੂ ਨੂੰ ਜਿਸ ਉੱਤੇ ਉਹ ਬੈਠੀ ਸੀ, ਛੂਹੇ, ਜਿਸ ਉੱਤੇ ਉਸ ਦਾ ਲਹੂ ਲੱਗਿਆ ਸੀ, ਤਾਂ ਉਹ ਸ਼ਾਮ ਤੱਕ ਅਸ਼ੁੱਧ ਰਹੇ।
24 ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
25 ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
ਲੇਵੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ