Text copied!
Bibles in Panjabi

ਲੇਵੀਆਂ 15:2-15 in Panjabi

Help us?

ਲੇਵੀਆਂ 15:2-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਇਸਰਾਏਲੀਆਂ ਨਾਲ ਗੱਲ ਕਰੋ ਅਤੇ ਉਨ੍ਹਾਂ ਨੂੰ ਆਖੋ, ਜੇਕਰ ਕਿਸੇ ਮਨੁੱਖ ਦੇ ਸਰੀਰ ਵਿੱਚ ਪ੍ਰਮੇਹ ਦਾ ਰੋਗ ਹੋਵੇ ਤਾਂ ਉਹ ਉਸ ਰੋਗ ਦੇ ਕਾਰਨ ਅਸ਼ੁੱਧ ਹੈ।
3 ਭਾਵੇਂ ਪ੍ਰਮੇਹ ਉਸ ਦੇ ਸਰੀਰ ਤੋਂ ਵਗਦਾ ਰਹੇ ਭਾਵੇਂ ਵਗਣਾ ਬੰਦ ਵੀ ਹੋ ਜਾਵੇ ਤਾਂ ਵੀ ਉਹ ਅਸ਼ੁੱਧ ਹੈ।
4 ਉਹ ਸਾਰੇ ਵਿਛਾਉਣੇ ਜਿੰਨ੍ਹਾਂ ਦੇ ਉੱਤੇ ਪ੍ਰਮੇਹ ਵਾਲਾ ਲੇਟੇ, ਉਹ ਅਸ਼ੁੱਧ ਹੋਣ ਅਤੇ ਸਭ ਵਸਤੂਆਂ ਜਿਨ੍ਹਾਂ ਦੇ ਉੱਤੇ ਉਹ ਬੈਠੇ ਉਹ ਵੀ ਅਸ਼ੁੱਧ ਹੋਣ।
5 ਜਿਹੜਾ ਉਸ ਵਿਛਾਉਣੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
6 ਜਿਹੜਾ ਕਿਸੇ ਅਜਿਹੀ ਵਸਤੂ ਉੱਤੇ ਬੈਠੇ ਜਿਸ ਉੱਤੇ ਪ੍ਰਮੇਹ ਵਾਲਾ ਬੈਠਿਆ ਸੀ, ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
7 ਅਤੇ ਜਿਹੜਾ ਉਸ ਪ੍ਰਮੇਹ ਵਾਲੇ ਨੂੰ ਛੂਹੇ, ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
8 ਜੇਕਰ ਕਦੀ ਪ੍ਰਮੇਹ ਦਾ ਰੋਗੀ ਸ਼ੁੱਧ ਮਨੁੱਖ ਦੇ ਉੱਤੇ ਥੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
9 ਜਿਹੜੀ ਕਾਠੀ ਉੱਤੇ ਪ੍ਰਮੇਹ ਵਾਲਾ ਬੈਠੇ, ਉਹ ਅਸ਼ੁੱਧ ਹੋਵੇ।
10 ਅਤੇ ਜਿਹੜਾ ਉਸ ਵਸਤੂ ਨੂੰ ਛੂਹੇ ਜਿਹੜੀ ਪ੍ਰਮੇਹ ਵਾਲੇ ਦੇ ਹੇਠ ਸੀ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਿਹੜਾ ਅਜਿਹੀ ਵਸਤੂ ਨੂੰ ਚੁੱਕੇ ਤਾਂ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
11 ਜਿਸ ਨੂੰ ਪ੍ਰਮੇਹ ਹੋਵੇ, ਉਸ ਜਿਸ ਕਿਸੇ ਨੂੰ ਬਿਨ੍ਹਾਂ ਹੱਥ ਧੋਏ ਛੂਹ ਲਵੇ ਤਾਂ ਉਹ ਮਨੁੱਖ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
12 ਉਸ ਮਿੱਟੀ ਦੇ ਭਾਂਡੇ ਨੂੰ ਜਿਸ ਨੂੰ ਪ੍ਰਮੇਹ ਵਾਲਾ ਛੂਹੇ, ਤੋੜ ਦਿੱਤਾ ਜਾਵੇ ਅਤੇ ਸਾਰੇ ਲੱਕੜ ਦੇ ਭਾਂਡੇ ਪਾਣੀ ਨਾਲ ਧੋਤੇ ਜਾਣ।
13 ਜਦੋਂ ਪ੍ਰਮੇਹ ਵਾਲਾ ਮਨੁੱਖ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ ਤਾਂ ਉਹ ਆਪਣੇ ਸ਼ੁੱਧ ਹੋਣ ਲਈ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਆਪਣੇ ਕੱਪੜੇ ਧੋਵੇ ਅਤੇ ਵਗਦੇ ਪਾਣੀ ਵਿੱਚ ਨਹਾਵੇ ਤਾਂ ਉਹ ਸ਼ੁੱਧ ਹੋਵੇਗਾ।
14 ਅਤੇ ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਆਵੇ ਅਤੇ ਜਾਜਕ ਨੂੰ ਦੇ ਦੇਵੇ।
15 ਤਦ ਜਾਜਕ ਉਨ੍ਹਾਂ ਵਿੱਚੋਂ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਪ੍ਰਮੇਹ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
ਲੇਵੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ