24 ਜੇਕਰ ਕੋਈ ਮਨੁੱਖ ਉਸ ਦੇ ਨਾਲ ਸੰਗ ਕਰੇ ਅਤੇ ਉਸ ਨੂੰ ਉਸ ਦਾ ਲਹੂ ਲੱਗ ਜਾਵੇ ਤਾਂ ਉਹ ਮਨੁੱਖ ਸੱਤ ਦਿਨ ਤੱਕ ਅਸ਼ੁੱਧ ਰਹੇ ਅਤੇ ਜਿਸ ਕਿਸੇ ਵਿਛਾਉਣੇ ਉੱਤੇ ਉਹ ਲੰਮਾ ਪੈਂਦਾ ਹੈ, ਉਹ ਅਸ਼ੁੱਧ ਠਹਿਰੇ।
25 ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
26 ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।
27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।