Text copied!
Bibles in Panjabi

ਲੇਵੀਆਂ 15:25-29 in Panjabi

Help us?

ਲੇਵੀਆਂ 15:25-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਜੇਕਰ ਕਿਸੇ ਇਸਤਰੀ ਨੂੰ ਉਸ ਦੀ ਮਾਹਵਾਰੀ ਦੇ ਦਿਨਾਂ ਤੋਂ ਇਲਾਵਾ ਜਾਂ ਮਾਹਵਾਰੀ ਦੇ ਨਿਯੁਕਤ ਦਿਨਾਂ ਤੋਂ ਵੱਧ ਸਮੇਂ ਤੱਕ ਲਹੂ ਵੱਗਦਾ ਰਹੇ, ਤਾਂ ਜਦ ਤੱਕ ਉਹ ਅਜਿਹੀ ਹਾਲਤ ਵਿੱਚ ਰਹੇ ਤਦ ਤੱਕ ਉਹ ਅਸ਼ੁੱਧ ਰਹੇ।
26 ਉਹ ਸਾਰੇ ਵਿਛਾਉਣੇ ਜਿਨ੍ਹਾਂ ਦੇ ਉੱਤੇ ਉਹ ਆਪਣੇ ਪ੍ਰਮੇਹ ਦੇ ਸਾਰੇ ਦਿਨਾਂ ਵਿੱਚ ਲੰਮੀ ਪਵੇ, ਉਹ ਉਸ ਦੀ ਮਾਹਵਾਰੀ ਦੇ ਵਿਛਾਉਣੇ ਦੀ ਤਰ੍ਹਾਂ ਠਹਿਰਣ, ਅਤੇ ਜਿਸ ਕਿਸੇ ਵਸਤੂ ਉੱਤੇ ਉਹ ਬੈਠੇ, ਉਹ ਸਭ ਉਸ ਦੀ ਮਾਹਵਾਰੀ ਦੇ ਦਿਨਾਂ ਦੀ ਅਸ਼ੁੱਧਤਾਈ ਦੀ ਤਰ੍ਹਾਂ ਅਸ਼ੁੱਧ ਹੋਣ।
27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
28 ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।
ਲੇਵੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ