Text copied!
Bibles in Panjabi

ਲੇਵੀਆਂ 15:27-33 in Panjabi

Help us?

ਲੇਵੀਆਂ 15:27-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਜਿਹੜਾ ਉਨ੍ਹਾਂ ਵਸਤੂਆਂ ਨੂੰ ਛੂਹੇ, ਉਹ ਅਸ਼ੁੱਧ ਠਹਿਰੇ, ਇਸ ਲਈ ਉਹ ਆਪਣੇ ਕੱਪੜੇ ਧੋਵੇ, ਪਾਣੀ ਨਾਲ ਨਹਾਵੇ ਅਤੇ ਸ਼ਾਮ ਤੱਕ ਅਸ਼ੁੱਧ ਰਹੇ।
28 ਪਰ ਜੇਕਰ ਉਹ ਆਪਣੇ ਪ੍ਰਮੇਹ ਤੋਂ ਸ਼ੁੱਧ ਹੋ ਜਾਵੇ, ਤਾਂ ਉਹ ਸੱਤ ਦਿਨ ਗਿਣੇ ਅਤੇ ਉਸ ਤੋਂ ਬਾਅਦ ਉਹ ਸ਼ੁੱਧ ਹੋ ਜਾਵੇਗੀ।
29 ਅੱਠਵੇਂ ਦਿਨ ਉਹ ਦੋ ਘੁੱਗੀਆਂ ਜਾਂ ਕਬੂਤਰਾਂ ਦੇ ਦੋ ਬੱਚੇ ਲੈ ਕੇ ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਅੱਗੇ ਜਾਜਕ ਦੇ ਕੋਲ ਲਿਆਵੇ।
30 ਤਦ ਜਾਜਕ ਇੱਕ ਨੂੰ ਪਾਪ ਬਲੀ ਦੀ ਭੇਟ ਕਰਕੇ ਅਤੇ ਦੂਜੇ ਨੂੰ ਹੋਮ ਦੀ ਭੇਟ ਕਰਕੇ ਚੜ੍ਹਾਵੇ ਅਤੇ ਜਾਜਕ ਉਸ ਦੇ ਲਈ ਉਸ ਦੀ ਪ੍ਰਮੇਹ ਦੀ ਅਸ਼ੁੱਧਤਾਈ ਦੇ ਕਾਰਨ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ।
31 ਇਸ ਤਰ੍ਹਾਂ ਤੁਸੀਂ ਇਸਰਾਏਲੀਆਂ ਨੂੰ ਉਨ੍ਹਾਂ ਦੀ ਅਸ਼ੁੱਧਤਾਈ ਤੋਂ ਵੱਖਰਾ ਕਰਨਾ, ਅਜਿਹਾ ਨਾ ਹੋਵੇ ਕਿ ਉਹ ਆਪਣੀ ਅਸ਼ੁੱਧਤਾਈ ਦੇ ਕਾਰਨ ਮੇਰੇ ਉਸ ਡੇਰੇ ਨੂੰ ਭਰਿਸ਼ਟ ਕਰਨ ਜੋ ਉਨ੍ਹਾਂ ਦੇ ਵਿਚਕਾਰ ਹੈ ਅਤੇ ਇਸ ਕਾਰਨ ਮਰ ਨਾ ਜਾਣ।
32 ਜਿਸ ਨੂੰ ਪ੍ਰਮੇਹ ਹੋਵੇ ਅਤੇ ਜੋ ਪੁਰਖ ਵੀਰਜ ਨਿੱਕਲਣ ਦੇ ਕਾਰਨ ਅਸ਼ੁੱਧ ਹੋਵੇ,
33 ਅਤੇ ਜੋ ਇਸਤਰੀ ਮਾਹਵਾਰੀ ਵਿੱਚ ਹੋਵੇ, ਅਤੇ ਉਹ ਪੁਰਖ ਜਾਂ ਇਸਤਰੀ ਜਿਸ ਨੂੰ ਪ੍ਰਮੇਹ ਹੋਵੇ ਅਤੇ ਉਹ ਪੁਰਖ ਜੋ ਅਸ਼ੁੱਧ ਇਸਤਰੀ ਨਾਲ ਸੰਗ ਕਰੇ, ਉਨ੍ਹਾਂ ਸਾਰਿਆਂ ਦੇ ਲਈ ਇਹੋ ਹੀ ਬਿਵਸਥਾ ਹੈ।
ਲੇਵੀਆਂ 15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ