Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 16

ਲੇਵੀਆਂ 16:1-6

Help us?
Click on verse(s) to share them!
1ਜਿਸ ਵੇਲੇ ਹਾਰੂਨ ਦੇ ਦੋ ਪੁੱਤਰ ਯਹੋਵਾਹ ਦੇ ਸਨਮੁਖ ਅਪਵਿੱਤਰ ਭੇਟ ਚੜ੍ਹਾ ਕੇ ਮਰ ਗਏ,
2ਤਦ ਯਹੋਵਾਹ ਨੇ ਮੂਸਾ ਦੇ ਨਾਲ ਗੱਲ ਕਰਕੇ ਆਖਿਆ, “ਆਪਣੇ ਭਰਾ ਹਾਰੂਨ ਨੂੰ ਆਖ, ਉਹ ਪਵਿੱਤਰ ਸਥਾਨ ਵਿੱਚ ਪਰਦੇ ਦੇ ਅੰਦਰ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ, ਜੋ ਸੰਦੂਕ ਦੇ ਉੱਤੇ ਹੈ, ਹਰ ਵਾਰੀ ਨਾ ਆਇਆ ਕਰੇ, ਤਾਂ ਜੋ ਉਹ ਮਰ ਨਾ ਜਾਵੇ, ਕਿਉਂ ਜੋ ਮੈਂ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਬੱਦਲ ਵਿੱਚ ਪਰਗਟ ਹੋਵਾਂਗਾ।
3ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
4ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
5ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
6ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।

Read ਲੇਵੀਆਂ 16ਲੇਵੀਆਂ 16
Compare ਲੇਵੀਆਂ 16:1-6ਲੇਵੀਆਂ 16:1-6