Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 16

ਲੇਵੀਆਂ 16:20-34

Help us?
Click on verse(s) to share them!
20ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
21ਅਤੇ ਹਾਰੂਨ ਆਪਣੇ ਦੋਹਾਂ ਹੱਥਾਂ ਨੂੰ ਜੀਉਂਦੇ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਇਸਰਾਏਲੀਆਂ ਦੀਆਂ ਬਦੀਆਂ, ਉਨ੍ਹਾਂ ਦੇ ਸਾਰੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦਾ ਇਕਰਾਰ ਕਰੇ ਅਤੇ ਉਨ੍ਹਾਂ ਨੂੰ ਬੱਕਰੇ ਦੇ ਸਿਰ ਉੱਤੇ ਰੱਖ ਕੇ ਉਸ ਨੂੰ ਕਿਸੇ ਮਨੁੱਖ ਦੇ ਹੱਥ ਜਿਹੜਾ ਇਸ ਕੰਮ ਲਈ ਤਿਆਰ ਹੋਵੇ, ਉਜਾੜ ਵਿੱਚ ਭੇਜ ਦੇਵੇ।
22ਉਹ ਬੱਕਰਾ ਉਨ੍ਹਾਂ ਦੀਆਂ ਸਾਰੀਆਂ ਬਦੀਆਂ ਨੂੰ ਆਪਣੇ ਸਿਰ ਤੇ ਚੁੱਕ ਕੇ ਕਿਸੇ ਉਜਾੜ ਸਥਾਨ ਨੂੰ ਚੱਲਿਆ ਜਾਵੇ ਅਤੇ ਉਹ ਮਨੁੱਖ ਉਸ ਬੱਕਰੇ ਨੂੰ ਉਜਾੜ ਵਿੱਚ ਛੱਡ ਦੇਵੇ।
23ਤਦ ਹਾਰੂਨ ਮੰਡਲੀ ਦੇ ਡੇਰੇ ਵਿੱਚ ਆਵੇ ਅਤੇ ਜਿਹੜੇ ਕਤਾਨੀ ਬਸਤਰ ਉਸ ਨੇ ਪਵਿੱਤਰ ਸਥਾਨ ਵਿੱਚ ਜਾਣ ਦੇ ਵੇਲੇ ਪਹਿਨੇ ਸਨ, ਉਨ੍ਹਾਂ ਨੂੰ ਲਾਹ ਕੇ ਰੱਖ ਦੇਵੇ।
24ਫੇਰ ਉਹ ਕਿਸੇ ਪਵਿੱਤਰ ਸਥਾਨ ਵਿੱਚ ਪਾਣੀ ਨਾਲ ਨਹਾਵੇ, ਆਪਣੇ ਸਧਾਰਨ ਬਸਤਰ ਪਾਵੇ ਅਤੇ ਬਾਹਰ ਨਿੱਕਲ ਕੇ ਆਪਣੀ ਹੋਮ ਬਲੀ ਦੀ ਭੇਟ ਅਤੇ ਲੋਕਾਂ ਦੀ ਹੋਮ ਬਲੀ ਦੀ ਭੇਟ ਚੜ੍ਹਾਵੇ ਅਤੇ ਆਪਣੇ ਲਈ ਅਤੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
25ਅਤੇ ਪਾਪ ਬਲੀ ਦੀ ਭੇਟ ਦੀ ਚਰਬੀ ਨੂੰ ਉਹ ਜਗਵੇਦੀ ਉੱਤੇ ਸਾੜੇ।
26ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
27ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
28ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
29“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
30ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
31ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।
32ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।
33ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।
34“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ ਕਿ ਤੁਸੀਂ ਇਸਰਾਏਲੀਆਂ ਦੇ ਸਾਰੇ ਪਾਪਾਂ ਦੇ ਲਈ ਸਾਲ ਵਿੱਚ ਇੱਕ ਵਾਰੀ ਪ੍ਰਾਸਚਿਤ ਕਰੋ।” ਹਾਰੂਨ ਨੇ ਉਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Read ਲੇਵੀਆਂ 16ਲੇਵੀਆਂ 16
Compare ਲੇਵੀਆਂ 16:20-34ਲੇਵੀਆਂ 16:20-34