Text copied!
Bibles in Panjabi

ਲੇਵੀਆਂ 16:26-30 in Panjabi

Help us?

ਲੇਵੀਆਂ 16:26-30 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

26 ਅਤੇ ਜਿਹੜਾ ਮਨੁੱਖ ਉਸ ਬੱਕਰੇ ਨੂੰ ਅਜ਼ਾਜ਼ੇਲ ਲਈ ਛੱਡ ਕੇ ਆਇਆ, ਉਹ ਵੀ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
27 ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
28 ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
29 “ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
30 ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
ਲੇਵੀਆਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ