27ਉਹ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਅਤੇ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ, ਜਿਨ੍ਹਾਂ ਦਾ ਲਹੂ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਲਿਆਂਦਾ ਗਿਆ ਸੀ, ਡੇਰੇ ਤੋਂ ਬਾਹਰ ਲੈ ਜਾਵੇ ਅਤੇ ਉਨ੍ਹਾਂ ਦੀਆਂ ਖੱਲਾਂ, ਮਾਸ ਅਤੇ ਗੋਹੇ ਨੂੰ ਅੱਗ ਵਿੱਚ ਸਾੜ ਦੇਵੇ।
28ਜਿਹੜਾ ਉਨ੍ਹਾਂ ਨੂੰ ਸਾੜੇ, ਉਹ ਆਪਣੇ ਕੱਪੜੇ ਧੋਵੇ ਅਤੇ ਪਾਣੀ ਨਾਲ ਨਹਾਵੇ ਅਤੇ ਫੇਰ ਡੇਰੇ ਵਿੱਚ ਆਵੇ।
29“ਇਹ ਤੁਹਾਡੇ ਲਈ ਇੱਕ ਸਦਾ ਦੀ ਬਿਧੀ ਠਹਿਰੇ, ਕਿ ਸੱਤਵੇਂ ਮਹੀਨੇ ਦੇ ਦਸਵੇਂ ਦਿਨ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ ਅਤੇ ਉਸ ਦਿਨ ਕੋਈ ਵੀ ਮਨੁੱਖ ਕੰਮ ਨਾ ਕਰੇ ਭਾਵੇਂ ਉਹ ਆਪਣੇ ਦੇਸ ਦਾ ਹੋਵੇ, ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਰਹਿੰਦਾ ਹੈ,
30ਕਿਉਂ ਜੋ ਉਸੇ ਦਿਨ ਜਾਜਕ ਤੁਹਾਨੂੰ ਸ਼ੁੱਧ ਕਰਨ ਲਈ ਤੁਹਾਡੇ ਲਈ ਪ੍ਰਾਸਚਿਤ ਕਰੇ ਤਾਂ ਜੋ ਤੁਸੀਂ ਆਪਣੇ ਸਾਰੇ ਪਾਪਾਂ ਤੋਂ ਯਹੋਵਾਹ ਦੇ ਅੱਗੇ ਸ਼ੁੱਧ ਹੋਵੋ।
31ਇਹ ਤੁਹਾਡੇ ਲਈ ਇੱਕ ਮਹਾਂ-ਵਿਸ਼ਰਾਮ ਦਾ ਦਿਨ ਹੋਵੇ ਅਤੇ ਇੱਕ ਸਦਾ ਦੀ ਬਿਧੀ ਦੇ ਅਨੁਸਾਰ ਤੁਸੀਂ ਆਪਣੇ ਪ੍ਰਾਣਾਂ ਨੂੰ ਦੁੱਖ ਦੇਣਾ।
32ਜਿਸ ਦਾ ਆਪਣੇ ਪਿਤਾ ਦੇ ਥਾਂ ਉੱਤੇ ਜਾਜਕ ਹੋਣ ਲਈ ਮਸਹ ਕੀਤਾ ਜਾਵੇ, ਉਹ ਜਾਜਕ ਪ੍ਰਾਸਚਿਤ ਕਰੇ ਅਤੇ ਕਤਾਨ ਦੇ ਪਵਿੱਤਰ ਬਸਤਰਾਂ ਨੂੰ ਪਹਿਨੇ।
33ਉਹ ਪਵਿੱਤਰ ਸਥਾਨ ਦੇ ਲਈ, ਮੰਡਲੀ ਦੇ ਡੇਰੇ ਦੇ ਲਈ ਅਤੇ ਜਗਵੇਦੀ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਜਾਜਕਾਂ ਦੇ ਲਈ ਅਤੇ ਮੰਡਲੀ ਦੇ ਸਾਰੇ ਲੋਕਾਂ ਦੇ ਲਈ ਪ੍ਰਾਸਚਿਤ ਕਰੇ।