Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 16

ਲੇਵੀਆਂ 16:3-13

Help us?
Click on verse(s) to share them!
3ਜਦ ਹਾਰੂਨ ਪਵਿੱਤਰ ਸਥਾਨ ਵਿੱਚ ਆਵੇ ਤਦ ਉਹ ਇੱਕ ਜੁਆਨ ਬਲ਼ਦ ਪਾਪ ਬਲੀ ਦੀ ਭੇਟ ਲਈ ਅਤੇ ਇੱਕ ਭੇਡੂ ਹੋਮ ਬਲੀ ਦੀ ਭੇਟ ਲਈ ਲੈ ਕੇ ਆਇਆ ਕਰੇ।
4ਉਹ ਕਤਾਨ ਦਾ ਪਵਿੱਤਰ ਕੁੜਤਾ, ਕਤਾਨ ਦਾ ਅੰਗਰੱਖਾ, ਕਤਾਨ ਦਾ ਕਮਰ ਕੱਸਾ ਅਤੇ ਕਤਾਨ ਦੀ ਪਗੜੀ ਪਹਿਨ ਕੇ ਆਇਆ ਕਰੇ। ਇਹ ਪਵਿੱਤਰ ਬਸਤਰ ਹਨ, ਇਸ ਲਈ ਉਹ ਪਾਣੀ ਨਾਲ ਨਹਾ ਕੇ ਇਨ੍ਹਾਂ ਨੂੰ ਪਹਿਨੇ।
5ਉਹ ਇਸਰਾਏਲੀਆਂ ਦੀ ਮੰਡਲੀ ਤੋਂ ਪਾਪ ਬਲੀ ਦੀ ਭੇਟ ਲਈ ਬੱਕਰੀਆਂ ਦੇ ਦੋ ਮੇਮਣੇ ਅਤੇ ਹੋਮ ਬਲੀ ਭੇਟ ਲਈ ਇੱਕ ਭੇਡੂ ਲਵੇ।
6ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
7ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।
8ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।
9ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।
10ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
11“ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
12ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।
13ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।

Read ਲੇਵੀਆਂ 16ਲੇਵੀਆਂ 16
Compare ਲੇਵੀਆਂ 16:3-13ਲੇਵੀਆਂ 16:3-13