Text copied!
Bibles in Panjabi

ਲੇਵੀਆਂ 16:6-20 in Panjabi

Help us?

ਲੇਵੀਆਂ 16:6-20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ, ਜੋ ਆਪ ਉਸ ਦੇ ਲਈ ਹੈ ਚੜ੍ਹਾਵੇ ਅਤੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
7 ਉਹ ਉਨ੍ਹਾਂ ਦੋਨਾਂ ਮੇਮਣਿਆਂ ਨੂੰ ਲੈ ਕੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਖੜ੍ਹਾ ਕਰੇ।
8 ਅਤੇ ਹਾਰੂਨ ਉਨ੍ਹਾਂ ਦੋਹਾਂ ਬੱਕਰਿਆਂ ਉੱਤੇ ਪਰਚੀਆਂ ਪਾਵੇ, ਇੱਕ ਪਰਚੀ ਯਹੋਵਾਹ ਦੇ ਲਈ ਅਤੇ ਦੂਜੀ ਅਜ਼ਾਜ਼ੇਲ ਦੇ ਲਈ।
9 ਜਿਸ ਬੱਕਰੇ ਉੱਤੇ ਯਹੋਵਾਹ ਲਈ ਪਰਚੀ ਨਿੱਕਲੇ, ਹਾਰੂਨ ਉਸ ਨੂੰ ਲੈ ਕੇ ਪਾਪ ਬਲੀ ਦੀ ਭੇਟ ਕਰਕੇ ਚੜ੍ਹਾਵੇ।
10 ਪਰ ਉਹ ਬੱਕਰਾ ਜਿਸ ਦੇ ਉੱਤੇ ਅਜ਼ਾਜ਼ੇਲ ਲਈ ਪਰਚੀ ਨਿੱਕਲੀ, ਉਹ ਯਹੋਵਾਹ ਦੇ ਅੱਗੇ ਜੀਉਂਦਾ ਖੜ੍ਹਾ ਕੀਤਾ ਜਾਵੇ ਕਿ ਉਸ ਦੇ ਨਾਲ ਪ੍ਰਾਸਚਿਤ ਕੀਤਾ ਜਾਵੇ ਅਤੇ ਉਸ ਨੂੰ ਛੋਟ ਕਰ ਕੇ ਉਜਾੜ ਵਿੱਚ ਛੱਡ ਦਿੱਤਾ ਜਾਵੇ।”
11 “ਹਾਰੂਨ ਉਸ ਪਾਪ ਬਲੀ ਦੀ ਭੇਟ ਦੇ ਬਲ਼ਦ ਨੂੰ ਜੋ ਉਸਨੇ ਆਪਣੇ ਲਈ ਲਿਆ ਹੈ, ਲਿਆਵੇ ਅਤੇ ਉਸ ਨੂੰ ਵੱਢ ਕੇ ਆਪਣੇ ਲਈ ਅਤੇ ਆਪਣੇ ਘਰਾਣੇ ਲਈ ਪ੍ਰਾਸਚਿਤ ਕਰੇ।
12 ਅਤੇ ਉਹ ਜਗਵੇਦੀ ਦੇ ਉੱਤੋਂ ਕੋਲਿਆਂ ਦੀ ਅੱਗ ਨਾਲ ਧੂਪਦਾਨੀ ਨੂੰ ਭਰੇ ਅਤੇ ਆਪਣੇ ਦੋਵੇਂ ਹੱਥਾਂ ਵਿੱਚ ਮਹੀਨ ਕੁੱਟੇ ਹੋਏ ਸੁਗੰਧ ਧੂਪ ਨੂੰ ਭਰ ਕੇ ਪਰਦੇ ਦੇ ਅੰਦਰ ਲੈ ਆਵੇ।
13 ਉਹ ਉਸ ਧੂਪ ਨੂੰ ਯਹੋਵਾਹ ਦੇ ਅੱਗੇ ਅੱਗ ਦੇ ਉੱਤੇ ਪਾਵੇ, ਤਾਂ ਜੋ ਧੂਪ ਦਾ ਧੂੰਆਂ ਪ੍ਰਾਸਚਿਤ ਦੇ ਸਰਪੋਸ਼ ਨੂੰ ਜੋ ਸਾਖੀ ਦੇ ਉੱਤੇ ਹੈ, ਢੱਕ ਲਵੇ, ਤਾਂ ਜੋ ਉਹ ਮਰ ਨਾ ਜਾਵੇ।
14 ਤਦ ਉਹ ਬਲ਼ਦ ਦੇ ਲਹੂ ਵਿੱਚੋਂ ਕੁਝ ਲੈ ਕੇ ਪੂਰਬ ਦੀ ਵੱਲ ਉਸ ਨੂੰ ਪ੍ਰਾਸਚਿਤ ਦੇ ਸਰਪੋਸ਼ ਉੱਤੇ ਆਪਣੀ ਉਂਗਲ ਨਾਲ ਛਿੜਕੇ ਅਤੇ ਫੇਰ ਉਸ ਲਹੂ ਵਿੱਚੋਂ ਕੁਝ ਆਪਣੀ ਉਂਗਲ ਨਾਲ ਪ੍ਰਾਸਚਿਤ ਦੇ ਸਰਪੋਸ਼ ਦੇ ਅੱਗੇ ਸੱਤ ਵਾਰੀ ਛਿੜਕੇ।”
15 “ਫੇਰ ਉਹ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਹੈ, ਵੱਢੇ ਅਤੇ ਉਸ ਦਾ ਲਹੂ ਪਰਦੇ ਦੇ ਅੰਦਰ ਲਿਆਵੇ ਅਤੇ ਜਿਵੇਂ ਉਸ ਨੇ ਬਲ਼ਦ ਦੇ ਲਹੂ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਉਸ ਦੇ ਲਹੂ ਨਾਲ ਕਰੇ ਅਰਥਾਤ ਪ੍ਰਾਸਚਿਤ ਦੇ ਸਰਪੋਸ਼ ਦੇ ਉੱਤੇ ਅਤੇ ਉਸ ਦੇ ਸਾਹਮਣੇ ਉਸ ਨੂੰ ਛਿੜਕੇ।”
16 ਅਤੇ ਉਹ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈ, ਅਤੇ ਉਨ੍ਹਾਂ ਦੇ ਪਾਪਾਂ, ਅਤੇ ਉਨ੍ਹਾਂ ਦੇ ਸਾਰੇ ਅਪਰਾਧਾਂ ਦੇ ਕਾਰਨ, ਪਵਿੱਤਰ ਸਥਾਨ ਦੇ ਲਈ ਪ੍ਰਾਸਚਿਤ ਕਰੇ ਅਤੇ ਇਸੇ ਤਰ੍ਹਾਂ ਹੀ ਉਹ ਮੰਡਲੀ ਦੇ ਡੇਰੇ ਦੇ ਲਈ ਕਰੇ ਜਿਹੜਾ ਉਨ੍ਹਾਂ ਦੀ ਅਸ਼ੁੱਧਤਾਈ ਦੇ ਵਿਚਕਾਰ ਰਹਿੰਦਾ ਹੈ।
17 ਜਿਸ ਵੇਲੇ ਹਾਰੂਨ ਪਵਿੱਤਰ ਸਥਾਨ ਵਿੱਚ ਪ੍ਰਾਸਚਿਤ ਕਰਨ ਲਈ ਜਾਵੇ, ਤਾਂ ਜਦ ਤੱਕ ਉਹ ਆਪਣੇ ਲਈ, ਆਪਣੇ ਘਰਾਣੇ ਦੇ ਲਈ ਅਤੇ ਇਸਰਾਏਲ ਦੀ ਸਾਰੀ ਮੰਡਲੀ ਦੇ ਲਈ ਪ੍ਰਾਸਚਿਤ ਪੂਰਾ ਕਰਕੇ ਬਾਹਰ ਨਾ ਨਿੱਕਲੇ, ਤਦ ਤੱਕ ਮੰਡਲੀ ਦੇ ਡੇਰੇ ਵਿੱਚ ਹੋਰ ਕੋਈ ਮਨੁੱਖ ਨਾ ਜਾਵੇ।
18 ਫੇਰ ਉਹ ਨਿੱਕਲ ਕੇ ਉਸ ਜਗਵੇਦੀ ਦੇ ਕੋਲ ਜਾਵੇ ਜਿਹੜੀ ਯਹੋਵਾਹ ਦੇ ਅੱਗੇ ਹੈ, ਅਤੇ ਉਸ ਦੇ ਲਈ ਪ੍ਰਾਸਚਿਤ ਕਰੇ ਅਤੇ ਬਲ਼ਦ ਦੇ ਲਹੂ ਅਤੇ ਬੱਕਰੇ ਦੇ ਲਹੂ ਤੋਂ ਕੁਝ ਲੈ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਅਤੇ ਆਲੇ-ਦੁਆਲੇ ਛਿੜਕੇ।
19 ਅਤੇ ਉਹ ਉਸ ਲਹੂ ਤੋਂ ਆਪਣੀ ਉਂਗਲ ਨਾਲ ਕੁਝ ਲੈ ਕੇ ਸੱਤ ਵਾਰੀ ਉਸ ਦੇ ਉੱਤੇ ਛਿੜਕੇ ਅਤੇ ਇਸਰਾਏਲੀਆਂ ਦੀ ਅਲੱਗ-ਅਲੱਗ ਅਸ਼ੁੱਧਤਾਈਆਂ ਤੋਂ ਉਸ ਨੂੰ ਪਵਿੱਤਰ ਕਰੇ।
20 ਜਦ ਉਹ ਪਵਿੱਤਰ ਸਥਾਨ ਅਤੇ ਮੰਡਲੀ ਦੇ ਡੇਰੇ ਅਤੇ ਜਗਵੇਦੀ ਦਾ ਪ੍ਰਾਸਚਿਤ ਪੂਰਾ ਕਰ ਲਵੇ ਤਾਂ ਜੀਉਂਦੇ ਬੱਕਰੇ ਨੂੰ ਲਿਆਵੇ,
ਲੇਵੀਆਂ 16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ