Text copied!
Bibles in Panjabi

ਲੇਵੀਆਂ 17:4-8 in Panjabi

Help us?

ਲੇਵੀਆਂ 17:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ, ਯਹੋਵਾਹ ਦੇ ਨਿਵਾਸ ਸਥਾਨ ਦੇ ਸਾਹਮਣੇ ਬਲੀ ਚੜ੍ਹਾਉਣ ਲਈ ਨਾ ਲਿਆਵੇ, ਤਾਂ ਉਹ ਮਨੁੱਖ ਖੂਨ ਦਾ ਦੋਸ਼ੀ ਠਹਿਰੇ। ਉਸ ਨੇ ਲਹੂ ਬਹਾਇਆ ਹੈ ਇਸ ਲਈ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
5 ਇਸ ਬਿਧੀ ਦਾ ਕਾਰਨ ਇਹ ਹੈ ਕਿ ਇਸਰਾਏਲੀ ਆਪਣੀਆਂ ਬਲੀਆਂ ਜਿਨ੍ਹਾਂ ਨੂੰ ਉਹ ਖੁੱਲ੍ਹੇ ਮੈਦਾਨ ਵਿੱਚ ਚੜ੍ਹਾਉਂਦੇ ਹਨ, ਉਨ੍ਹਾਂ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਜਾਜਕ ਦੇ ਕੋਲ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਕਰਕੇ ਲਿਆਉਣ।
6 ਅਤੇ ਜਾਜਕ ਉਸ ਲਹੂ ਨੂੰ ਯਹੋਵਾਹ ਦੀ ਜਗਵੇਦੀ ਦੇ ਉੱਤੇ ਅਤੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਛਿੜਕੇ ਅਤੇ ਚਰਬੀ ਨੂੰ ਯਹੋਵਾਹ ਦੇ ਅੱਗੇ ਸੁਗੰਧਤਾ ਕਰ ਕੇ ਸਾੜੇ।
7 ਤਾਂ ਜੋ ਉਹ ਜਿਹੜੇ ਬੱਕਰਿਆਂ ਦੀ ਪੂਜਾ ਕਰਕੇ ਵਿਭਚਾਰ ਕਰਦੇ ਹਨ, ਫੇਰ ਕਦੀ ਆਪਣੀਆਂ ਬਲੀਆਂ ਉਨ੍ਹਾਂ ਦੇ ਅੱਗੇ ਨਾ ਚੜ੍ਹਾਉਣ। ਇਹ ਉਨ੍ਹਾਂ ਦੇ ਲਈ ਉਨ੍ਹਾਂ ਦੀ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਹੋਵੇਗੀ।
8 ਤੂੰ ਉਨ੍ਹਾਂ ਨੂੰ ਇਹ ਆਖ, ਭਾਵੇਂ ਇਸਰਾਏਲ ਦੇ ਘਰਾਣੇ ਦਾ ਕੋਈ ਮਨੁੱਖ ਹੋਵੇ, ਜਾਂ ਪਰਦੇਸੀਆਂ ਵਿੱਚੋਂ ਜੋ ਤੁਹਾਡੇ ਵਿਚਕਾਰ ਰਹਿੰਦੇ ਹਨ, ਜਿਹੜਾ ਹੋਮ ਬਲੀ ਦੀ ਭੇਟ ਜਾਂ ਸੁੱਖ-ਸਾਂਦ ਦੀ ਭੇਟ ਚੜ੍ਹਾਵੇ,
ਲੇਵੀਆਂ 17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ