15ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
16ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ।
17ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।