Text copied!
Bibles in Panjabi

ਲੇਵੀਆਂ 18:15-28 in Panjabi

Help us?

ਲੇਵੀਆਂ 18:15-28 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
16 ਤੂੰ ਆਪਣੇ ਭਰਾ ਦੀ ਪਤਨੀ ਦਾ ਨੰਗੇਜ਼ ਨਾ ਉਘਾੜੀਂ, ਉਹ ਤਾਂ ਤੇਰੇ ਭਰਾ ਦਾ ਨੰਗੇਜ਼ ਹੈ।
17 ਤੂੰ ਕਿਸੇ ਇਸਤਰੀ ਅਤੇ ਉਸ ਦੀ ਧੀ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪੋਤਰੀ ਨੂੰ ਜਾਂ ਉਸ ਦੀ ਦੋਤਰੀ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਲਿਆਵੀਂ, ਕਿਉਂ ਜੋ ਉਹ ਉਸ ਦੀ ਨਜ਼ਦੀਕੀ ਰਿਸ਼ਤੇਦਾਰ ਹੈ, ਅਜਿਹਾ ਕਰਨਾ ਦੁਸ਼ਟਤਾ ਹੈ।
18 ਤੂੰ ਆਪਣੀ ਪਤਨੀ ਨੂੰ ਦੁੱਖ ਦੇਣ ਲਈ, ਉਸ ਦੀ ਭੈਣ ਨੂੰ ਉਸ ਦਾ ਨੰਗੇਜ਼ ਉਘਾੜਨ ਲਈ ਨਾ ਵਿਆਹਵੀਂ ਜਦ ਕਿ ਤੇਰੀ ਪਹਿਲੀ ਪਤਨੀ ਅਜੇ ਜੀਉਂਦੀ ਹੈ।
19 ਜਦ ਤੱਕ ਕੋਈ ਇਸਤਰੀ ਆਪਣੀ ਮਾਹਵਾਰੀ ਕਾਰਨ ਅਸ਼ੁੱਧ ਹੈ, ਤਾਂ ਤੂੰ ਉਸ ਦਾ ਨੰਗੇਜ਼ ਉਘਾੜਨ ਲਈ ਉਸ ਦੇ ਕੋਲ ਨਾ ਜਾਵੀਂ।
20 ਤੂੰ ਆਪਣੇ ਗੁਆਂਢੀ ਦੀ ਪਤਨੀ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ।
21 ਅਤੇ ਤੂੰ ਆਪਣੇ ਪੁੱਤਰਾਂ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਅੱਗ ਦੇ ਵਿੱਚੋਂ ਨਾ ਲੰਘਾਵੀਂ, ਨਾ ਤੂੰ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਬਦਨਾਮ ਕਰੀਂ, ਮੈਂ ਯਹੋਵਾਹ ਹਾਂ।
22 ਜਿਸ ਤਰ੍ਹਾਂ ਤੂੰ ਇਸਤਰੀ ਨਾਲ ਸੰਗ ਕਰਦਾ ਹੈਂ, ਉਸੇ ਤਰ੍ਹਾਂ ਕਿਸੇ ਪੁਰਖ ਦੇ ਨਾਲ ਸੰਗ ਨਾ ਕਰੀਂ, ਇਹ ਘਿਣਾਉਣਾ ਕੰਮ ਹੈ।
23 ਤੂੰ ਕਿਸੇ ਪਸ਼ੂ ਦੇ ਨਾਲ ਸੰਗ ਕਰਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰੀਂ ਅਤੇ ਨਾ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਜਾ ਕੇ ਖੜ੍ਹੀ ਹੋਵੇ ਤਾਂ ਜੋ ਉਸ ਤੋਂ ਸੰਗ ਕਰਵਾਏ, ਇਹ ਘਿਣਾਉਣਾ ਕੰਮ ਹੈ।
24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
25 ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28 ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
ਲੇਵੀਆਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ