24ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
25ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
29ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
30ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।