24 ਅਜਿਹਾ ਕੋਈ ਵੀ ਕੰਮ ਕਰਕੇ ਤੁਸੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰਨਾ, ਕਿਉਂ ਜੋ ਉਹ ਸਾਰੀਆਂ ਕੌਮਾਂ ਜਿਨ੍ਹਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਣ ਵਾਲਾ ਹਾਂ, ਅਜਿਹੇ ਹੀ ਕੰਮ ਕਰਕੇ ਭਰਿਸ਼ਟ ਹੋ ਗਈਆਂ ਹਨ,
25 ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28 ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
29 ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
30 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨਣਾ ਅਤੇ ਜੋ ਘਿਣਾਉਣੀਆਂ ਰੀਤਾਂ ਤੁਹਾਡੇ ਤੋਂ ਪਹਿਲਾਂ ਉੱਥੇ ਮੰਨੀਆਂ ਜਾਂਦੀਆਂ ਹਨ, ਉਨ੍ਹਾਂ ਦੇ ਅਨੁਸਾਰ ਨਾ ਚੱਲਣਾ ਅਤੇ ਨਾ ਉਨ੍ਹਾਂ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰਨਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।