Text copied!
Bibles in Panjabi

ਲੇਵੀਆਂ 18:25-29 in Panjabi

Help us?

ਲੇਵੀਆਂ 18:25-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਅਤੇ ਧਰਤੀ ਵੀ ਅਸ਼ੁੱਧ ਹੋ ਗਈ ਹੈ, ਇਸ ਲਈ ਮੈਂ ਉਨ੍ਹਾਂ ਨੂੰ ਉਨ੍ਹਾਂ ਦੀ ਬਦੀ ਦਾ ਬਦਲਾ ਦਿੰਦਾ ਹਾਂ ਅਤੇ ਉਹ ਧਰਤੀ ਵੀ ਆਪਣੇ ਵਾਸੀਆਂ ਨੂੰ ਉਗਲ ਦਿੰਦੀ ਹੈ।
26 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਸਦਾ ਪਾਲਣਾ ਕਰਨਾ ਅਤੇ ਭਾਵੇਂ ਆਪਣੇ ਦੇਸ ਦਾ ਭਾਵੇਂ ਪਰਦੇਸੀ ਜਿਹੜਾ ਤੁਹਾਡੇ ਵਿਚਕਾਰ ਵੱਸਦਾ ਹੈ, ਕੋਈ ਵੀ ਅਜਿਹੇ ਘਿਣਾਉਣੇ ਕੰਮ ਨਾ ਕਰੇ।
27 ਕਿਉਂ ਜੋ ਅਜਿਹੇ ਘਿਣਾਉਣੇ ਕੰਮ ਕਰਕੇ ਹੀ ਉਸ ਦੇਸ ਦੇ ਵਾਸੀਆਂ ਨੇ ਜੋ ਉੱਥੇ ਰਹਿੰਦੇ ਸਨ, ਉਸ ਧਰਤੀ ਨੂੰ ਅਸ਼ੁੱਧ ਕਰ ਦਿੱਤਾ ਹੈ।
28 ਅਜਿਹਾ ਨਾ ਹੋਵੇ ਕਿ ਜਿਵੇਂ ਉਸ ਧਰਤੀ ਨੇ ਉਨ੍ਹਾਂ ਕੌਮਾਂ ਨੂੰ ਉਗਲ ਦਿੱਤਾ, ਜਿਹੜੀਆਂ ਤੁਹਾਡੇ ਤੋਂ ਪਹਿਲਾਂ ਉੱਥੇ ਸਨ, ਉਸੇ ਤਰ੍ਹਾਂ ਹੀ ਉਹ ਤੁਹਾਨੂੰ ਵੀ ਉਗਲ ਦੇਵੇ, ਜਦ ਤੁਸੀਂ ਅਸ਼ੁੱਧਤਾਈ ਦੇ ਕੰਮ ਕਰੋ।
29 ਜਿਹੜੇ ਵੀ ਲੋਕ ਅਜਿਹੇ ਘਿਣਾਉਣੇ ਕੰਮ ਕਰਨ ਉਹ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
ਲੇਵੀਆਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ