Text copied!
Bibles in Panjabi

ਲੇਵੀਆਂ 18:4-15 in Panjabi

Help us?

ਲੇਵੀਆਂ 18:4-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਮੇਰੇ ਹੀ ਨਿਯਮਾਂ ਨੂੰ ਮੰਨਣਾ ਅਤੇ ਮੇਰੀਆਂ ਹੀ ਬਿਧੀਆਂ ਨੂੰ ਮੰਨ ਕੇ ਉਨ੍ਹਾਂ ਦੇ ਅਨੁਸਾਰ ਚੱਲਣਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5 ਇਸ ਲਈ ਤੁਸੀਂ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰਨਾ। ਜਿਹੜਾ ਇਨ੍ਹਾਂ ਦੀ ਪਾਲਣਾ ਕਰੇਗਾ, ਉਹ ਇਨ੍ਹਾਂ ਦੇ ਕਾਰਨ ਜੀਉਂਦਾ ਰਹੇਗਾ। ਮੈਂ ਹੀ ਯਹੋਵਾਹ ਹਾਂ।
6 ਤੁਹਾਡੇ ਵਿੱਚੋਂ ਕੋਈ ਆਪਣੇ ਨਜ਼ਦੀਕੀ ਰਿਸ਼ਤੇਦਾਰ ਦਾ ਨੰਗੇਜ਼ ਉਘਾੜਨ ਲਈ ਉਨ੍ਹਾਂ ਦੇ ਕੋਲ ਨਾ ਜਾਵੇ। ਮੈਂ ਯਹੋਵਾਹ ਹਾਂ।
7 ਤੂੰ ਆਪਣੇ ਪਿਤਾ ਦਾ ਨੰਗੇਜ਼ ਅਤੇ ਆਪਣੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੀ ਮਾਂ ਹੈ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
8 ਤੂੰ ਆਪਣੀ ਸੌਤੇਲੀ ਮਾਂ ਦਾ ਨੰਗੇਜ਼ ਨਾ ਉਘਾੜੀਂ, ਇਹ ਤਾਂ ਤੇਰੇ ਪਿਤਾ ਦਾ ਹੀ ਨੰਗੇਜ਼ ਹੈ।
9 ਤੂੰ ਆਪਣੀ ਭੈਣ ਭਾਵੇਂ ਉਹ ਤੇਰੀ ਸੱਕੀ ਭੈਣ ਹੋਵੇ ਜਾਂ ਸੌਤੇਲੀ, ਭਾਵੇਂ ਘਰ ਵਿੱਚ ਜੰਮੀ ਹੋਏ ਭਾਵੇਂ ਬਾਹਰ, ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
10 ਤੂੰ ਆਪਣੀ ਪੋਤਰੀ ਜਾਂ ਆਪਣੀ ਦੋਤਰੀ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਨ੍ਹਾਂ ਦਾ ਨੰਗੇਜ਼ ਤਾਂ ਤੇਰਾ ਆਪਣਾ ਹੀ ਹੈ।
11 ਤੂੰ ਆਪਣੀ ਸੌਤੇਲੀ ਭੈਣ ਦਾ, ਜੋ ਤੇਰੇ ਪਿਤਾ ਤੋਂ ਜੰਮੀ ਹੈ, ਉਸ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਭੈਣ ਹੈ।
12 ਤੂੰ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪਿਤਾ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
13 ਤੂੰ ਆਪਣੀ ਮਾਂ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀ ਮਾਂ ਦੀ ਨਜ਼ਦੀਕੀ ਰਿਸ਼ਤੇਦਾਰ ਹੈ।
14 ਤੂੰ ਆਪਣੇ ਪਿਤਾ ਦੇ ਭਰਾ ਦਾ ਨੰਗੇਜ਼ ਨਾ ਉਘਾੜੀਂ, ਨਾ ਤੂੰ ਉਸ ਦੀ ਪਤਨੀ ਕੋਲ ਜਾਵੀਂ, ਉਹ ਤਾਂ ਤੇਰੀ ਚਾਚੀ ਹੈ।
15 ਤੂੰ ਆਪਣੀ ਨੂੰਹ ਦਾ ਨੰਗੇਜ਼ ਨਾ ਉਘਾੜੀਂ, ਉਹ ਤੇਰੇ ਪੁੱਤਰ ਦੀ ਪਤਨੀ ਹੈ, ਇਸ ਲਈ ਤੂੰ ਉਸ ਦਾ ਨੰਗੇਜ਼ ਨਾ ਉਘਾੜੀਂ।
ਲੇਵੀਆਂ 18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ