Text copied!
Bibles in Panjabi

ਲੇਵੀਆਂ 19:10-16 in Panjabi

Help us?

ਲੇਵੀਆਂ 19:10-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਅਤੇ ਤੂੰ ਆਪਣੇ ਦਾਖਾਂ ਦੇ ਬਾਗ਼ਾਂ ਦਾ ਹਰੇਕ ਦਾਣਾ ਨਾ ਤੋੜੀਂ, ਅਤੇ ਆਪਣੇ ਦਾਖਾਂ ਦੇ ਬਾਗ਼ਾਂ ਵਿੱਚ ਡਿੱਗੇ ਹੋਏ ਅੰਗੂਰਾਂ ਨੂੰ ਨਾ ਚੁੱਕੀਂ, ਤੂੰ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਵੀਂ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
11 ਤੁਸੀਂ ਚੋਰੀ ਨਾ ਕਰਨਾ, ਨਾ ਛਲ ਕਰਨਾ ਅਤੇ ਨਾ ਆਪਸ ਵਿੱਚ ਝੂਠ ਬੋਲਣਾ।
12 ਤੁਸੀਂ ਮੇਰਾ ਨਾਮ ਲੈ ਕੇ ਝੂਠੀ ਸਹੁੰ ਨਾ ਚੁੱਕਣਾ ਅਤੇ ਨਾ ਆਪਣੇ ਪਰਮੇਸ਼ੁਰ ਦਾ ਨਾਮ ਬਦਨਾਮ ਕਰਨਾ। ਮੈਂ ਯਹੋਵਾਹ ਹਾਂ।
13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
14 ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
16 ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
ਲੇਵੀਆਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ