Text copied!
Bibles in Panjabi

ਲੇਵੀਆਂ 19:13-29 in Panjabi

Help us?

ਲੇਵੀਆਂ 19:13-29 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਤੂੰ ਆਪਣੇ ਗੁਆਂਢੀ ਨਾਲ ਛੱਲ ਨਾ ਕਰੀਂ ਅਤੇ ਨਾ ਹੀ ਉਸ ਨੂੰ ਲੁੱਟੀਂ। ਮਜ਼ਦੂਰ ਦੀ ਮਜ਼ਦੂਰੀ ਤੇਰੇ ਕੋਲ ਸਾਰੀ ਰਾਤ ਸਵੇਰੇ ਤੱਕ ਨਾ ਰਹੇ।
14 ਤੂੰ ਬਹਿਰੇ ਨੂੰ ਗਾਲਾਂ ਨਾ ਕੱਢੀ ਅਤੇ ਨਾ ਅੰਨ੍ਹੇ ਨੂੰ ਠੋਕਰ ਖਿਲਾਵੀਂ ਪਰ ਆਪਣੇ ਪਰਮੇਸ਼ੁਰ ਤੋਂ ਡਰੀਂ। ਮੈਂ ਯਹੋਵਾਹ ਹਾਂ।
15 ਤੁਸੀਂ ਨਿਆਂ ਵਿੱਚ ਕੋਈ ਅਨਿਆਂ ਨਾ ਕਰਨਾ ਅਤੇ ਨਾ ਕੰਗਾਲ ਨਾਲ ਪੱਖਪਾਤ ਕਰੀਂ ਅਤੇ ਨਾ ਹੀ ਵੱਡੇ ਲੋਕਾਂ ਦਾ ਲਿਹਾਜ਼ ਕਰੀਂ, ਪਰ ਤੂੰ ਸਚਿਆਈ ਨਾਲ ਆਪਣੇ ਗੁਆਂਢੀ ਦਾ ਨਿਆਂ ਕਰੀਂ।
16 ਤੂੰ ਆਪਣੇ ਲੋਕਾਂ ਵਿੱਚ ਚੁਗਲਖ਼ੋਰੀ ਕਰਦਾ ਹੋਇਆ ਨਾ ਫਿਰੀਂ। ਤੂੰ ਆਪਣੇ ਗੁਆਂਢੀ ਦਾ ਖੂਨ ਵਹਾਉਣ ਦੀ ਯੋਜਨਾ ਨਾ ਬਣਾਵੀਂ। ਮੈਂ ਯਹੋਵਾਹ ਹਾਂ।
17 ਤੂੰ ਆਪਣੇ ਮਨ ਵਿੱਚ ਆਪਣੇ ਭਰਾ ਨਾਲ ਵੈਰ ਨਾ ਰੱਖੀਂ। ਤੂੰ ਜ਼ਰੂਰ ਹੀ ਆਪਣੇ ਗੁਆਂਢੀ ਦੀ ਤਾੜਨਾ ਕਰੀਂ, ਨਹੀਂ ਤਾਂ ਉਸ ਦਾ ਦੋਸ਼ ਤੇਰੇ ਜੁੰਮੇ ਹੋਵੇਗਾ।
18 ਤੂੰ ਬਦਲਾ ਨਾ ਲਵੀਂ, ਨਾ ਹੀ ਆਪਣੇ ਲੋਕਾਂ ਦੇ ਪਰਿਵਾਰਾਂ ਨਾਲ ਵੈਰ ਰੱਖੀਂ, ਪਰ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰੀਂ। ਮੈਂ ਯਹੋਵਾਹ ਹਾਂ।
19 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ। ਤੂੰ ਆਪਣੇ ਪਸ਼ੂਆਂ ਨੂੰ ਕਿਸੇ ਵੱਖਰੀ ਪ੍ਰਜਾਤੀ ਦੇ ਪਸ਼ੂਆਂ ਨਾਲ ਨਾ ਮਿਲਾਵੀਂ। ਤੂੰ ਆਪਣੇ ਖੇਤ ਵਿੱਚ ਦੋ ਪ੍ਰਕਾਰ ਦਾ ਬੀਜ ਨਾ ਬੀਜੀਂ ਅਤੇ ਕਤਾਨ ਅਤੇ ਉੱਨ ਦਾ ਬਣਿਆ ਹੋਇਆ ਕੱਪੜਾ ਨਾ ਪਾਵੀਂ।
20 ਫੇਰ ਕੋਈ ਇਸਤਰੀ ਜੋ ਦਾਸੀ ਹੋਵੇ ਅਤੇ ਉਸ ਦੀ ਮੰਗਣੀ ਕਿਸੇ ਪੁਰਖ ਨਾਲ ਹੋ ਗਈ ਹੋਵੇ, ਪਰ ਉਹ ਨਾ ਤਾਂ ਛੱਡੀ ਗਈ ਅਤੇ ਨਾ ਹੀ ਅਜ਼ਾਦ ਕੀਤੀ ਗਈ ਹੋਵੇ, ਤਾਂ ਜੇਕਰ ਕੋਈ ਉਸ ਦੇ ਨਾਲ ਸੰਗ ਕਰੇ ਤਾਂ ਉਨ੍ਹਾਂ ਨੂੰ ਬੈਤਾਂ ਨਾਲ ਮਾਰਿਆ ਜਾਵੇ ਪਰ ਉਨ੍ਹਾਂ ਨੂੰ ਜਾਨ ਤੋਂ ਨਾ ਮਾਰਿਆ ਜਾਵੇ, ਕਿਉਂ ਜੋ ਉਹ ਅਜ਼ਾਦ ਨਹੀਂ ਸੀ।
21 ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
22 ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
23 ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।
24 ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।
25 ਪੰਜਵੇਂ ਸਾਲ ਵਿੱਚ ਤੁਸੀਂ ਉਨ੍ਹਾਂ ਦੇ ਫਲ ਖਾਣਾ ਤਾਂ ਜੋ ਤੁਹਾਨੂੰ ਉਨ੍ਹਾਂ ਤੋਂ ਬਹੁਤ ਫਲ ਮਿਲੇ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
26 ਤੁਸੀਂ ਲਹੂ ਦੇ ਸਮੇਤ ਮਾਸ ਨੂੰ ਨਾ ਖਾਣਾ, ਨਾ ਤੁਸੀਂ ਜਾਦੂ-ਟੋਹਣੇ ਕਰਨਾ ਅਤੇ ਨਾ ਹੀ ਮਹੂਰਤ ਵੇਖਣਾ।
27 ਤੁਸੀਂ ਆਪਣੇ ਸਿਰ ਦੇ ਸਿਰਿਆਂ ਨੂੰ ਨਾ ਮੁਨਾਉਣਾ, ਨਾ ਹੀ ਆਪਣੀ ਦਾੜ੍ਹੀ ਦੇ ਸਿਰਿਆਂ ਨੂੰ ਵਿਗਾੜਨਾ।
28 ਤੁਸੀਂ ਮੁਰਦਿਆਂ ਦੇ ਕਾਰਨ ਆਪਣੇ ਸਰੀਰਾਂ ਨੂੰ ਨਾ ਚੀਰਨਾ, ਨਾ ਆਪਣੇ ਉੱਤੇ ਨਿਸ਼ਾਨੀਆਂ ਬਣਵਾਉਣਾ। ਮੈਂ ਯਹੋਵਾਹ ਹਾਂ।
29 ਤੂੰ ਆਪਣੀ ਧੀ ਨੂੰ ਵੇਸਵਾ ਬਣਾ ਕੇ ਉਸ ਨੂੰ ਭਰਿਸ਼ਟ ਨਾ ਕਰਨਾ, ਅਜਿਹਾ ਨਾ ਹੋਵੇ ਕਿ ਧਰਤੀ ਵੇਸਵਾਵ੍ਰਤੀ ਵਿੱਚ ਡਿੱਗੇ ਅਤੇ ਦੇਸ ਦੁਸ਼ਟਤਾ ਨਾਲ ਭਰ ਜਾਵੇ।
ਲੇਵੀਆਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ