Text copied!
Bibles in Panjabi

ਲੇਵੀਆਂ 19:21-24 in Panjabi

Help us?

ਲੇਵੀਆਂ 19:21-24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

21 ਉਹ ਪੁਰਖ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਇੱਕ ਭੇਡੂ ਦੋਸ਼ ਬਲੀ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਲੈ ਆਵੇ,
22 ਅਤੇ ਜਾਜਕ ਉਸ ਪਾਪ ਦੇ ਕਾਰਨ ਜੋ ਉਸ ਨੇ ਕੀਤਾ ਹੈ, ਦੋਸ਼ ਬਲੀ ਦੀ ਭੇਟ ਦੇ ਭੇਡੂ ਨੂੰ ਲੈ ਕੇ ਯਹੋਵਾਹ ਦੇ ਅੱਗੇ ਉਸ ਦੇ ਲਈ ਪ੍ਰਾਸਚਿਤ ਕਰੇ, ਤਦ ਉਹ ਪਾਪ ਜੋ ਉਸ ਨੇ ਕੀਤਾ ਹੈ, ਉਸ ਨੂੰ ਮਾਫ਼ ਕੀਤਾ ਜਾਵੇਗਾ।
23 ਜਦ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਅਤੇ ਭਾਂਤ-ਭਾਂਤ ਦੇ ਫਲਾਂ ਦੇ ਰੁੱਖ ਖਾਣ ਦੇ ਲਈ ਲਗਾਓ ਤਾਂ ਤਿੰਨ ਸਾਲ ਤੱਕ ਉਨ੍ਹਾਂ ਦੇ ਫਲਾਂ ਨੂੰ ਅਸੁੰਨਤੀ ਸਮਝਣਾ, ਉਹ ਖਾਧੇ ਨਾ ਜਾਣ।
24 ਪਰ ਚੌਥੇ ਸਾਲ ਵਿੱਚ ਉਨ੍ਹਾਂ ਦਾ ਸਾਰਾ ਫਲ ਯਹੋਵਾਹ ਦੀ ਉਸਤਤ ਕਰਨ ਲਈ ਪਵਿੱਤਰ ਠਹਿਰੇ।
ਲੇਵੀਆਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ