Text copied!
Bibles in Panjabi

ਲੇਵੀਆਂ 19:4-8 in Panjabi

Help us?

ਲੇਵੀਆਂ 19:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤੁਸੀਂ ਮੂਰਤਾਂ ਵੱਲ ਨਾ ਮੁੜਨਾ ਅਤੇ ਨਾ ਹੀ ਆਪਣੇ ਲਈ ਮੂਰਤਾਂ ਢਾਲ਼ ਕੇ ਬਣਾਉਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
5 ਜਦ ਤੁਸੀਂ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਓ, ਤਾਂ ਤੁਸੀਂ ਅਜਿਹੀ ਭੇਟ ਚੜ੍ਹਾਉਣਾ ਜਿਸ ਨੂੰ ਮੈਂ ਸਵੀਕਾਰ ਕਰਾਂ।
6 ਜਿਸ ਦਿਨ ਤੁਸੀਂ ਬਲੀ ਚੜ੍ਹਾਓ, ਉਸ ਦਾ ਮਾਸ ਉਸੇ ਦਿਨ ਅਤੇ ਦੂਜੇ ਦਿਨ ਵੀ ਖਾਓ ਪਰ ਜੋ ਕੁਝ ਤੀਜੇ ਦਿਨ ਤੱਕ ਬਚਿਆ ਰਹੇ, ਉਹ ਅੱਗ ਵਿੱਚ ਸਾੜਿਆ ਜਾਵੇ।
7 ਜੇਕਰ ਉਸ ਵਿੱਚੋਂ ਕੁਝ ਤੀਜੇ ਦਿਨ ਵੀ ਖਾਧਾ ਜਾਵੇ ਤਾਂ ਉਹ ਘਿਣਾਉਣਾ ਹੈ ਅਤੇ ਸਵੀਕਾਰ ਨਹੀਂ ਕੀਤਾ ਜਾਵੇਗਾ।
8 ਇਸ ਲਈ ਜਿਹੜਾ ਉਸ ਨੂੰ ਖਾਵੇ, ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇਗਾ, ਕਿਉਂ ਜੋ ਉਸ ਨੇ ਯਹੋਵਾਹ ਦੀ ਪਵਿੱਤਰ ਵਸਤੂ ਨੂੰ ਭਰਿਸ਼ਟ ਕੀਤਾ ਹੈ, ਅਤੇ ਉਹ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
ਲੇਵੀਆਂ 19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ