15ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
16ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
17ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।
18ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
19ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।
20ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।