20ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
21ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
22ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
23ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ।