Text copied!
Bibles in Panjabi

ਲੇਵੀਆਂ 20:20-27 in Panjabi

Help us?

ਲੇਵੀਆਂ 20:20-27 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
21 ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
22 ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
23 ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ।
24 ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।
25 ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।
26 ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ।
27 ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।
ਲੇਵੀਆਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ