Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 20

ਲੇਵੀਆਂ 20:3-13

Help us?
Click on verse(s) to share them!
3ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।
4ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ,
5ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
6ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
7ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
8ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
10ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
11ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
12ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
13ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।

Read ਲੇਵੀਆਂ 20ਲੇਵੀਆਂ 20
Compare ਲੇਵੀਆਂ 20:3-13ਲੇਵੀਆਂ 20:3-13