Text copied!
Bibles in Panjabi

ਲੇਵੀਆਂ 20:6-17 in Panjabi

Help us?

ਲੇਵੀਆਂ 20:6-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
7 ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
8 ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9 ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
10 ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
11 ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
12 ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
13 ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
14 ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।
15 ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
16 ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
17 ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।
ਲੇਵੀਆਂ 20 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ