16 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।
18 ਕੋਈ ਵੀ ਮਨੁੱਖ ਜਿਸ ਵਿੱਚ ਕੋਈ ਵੀ ਦੋਸ਼ ਹੋਵੇ, ਭਾਵੇਂ ਅੰਨ੍ਹਾ, ਭਾਵੇਂ ਲੰਗੜਾ, ਭਾਵੇਂ ਜਿਸ ਦਾ ਨੱਕ ਫੀਨਾ ਹੋਵੇ, ਜਾਂ ਜਿਸ ਦੀ ਲੱਤ ਲੰਮੀ ਹੋਵੇ,
19 ਜਾਂ ਉਸਦਾ ਪੈਰ ਜਾਂ ਹੱਥ ਟੁੱਟਿਆ ਹੋਇਆ ਹੋਵੇ,
20 ਜਾਂ ਕੁੱਬਾ, ਜਾਂ ਮਧਰਾ ਜਾਂ ਭੈਂਗਾ ਜਾਂ ਜਿਸ ਨੂੰ ਦਾਦ ਜਾਂ ਖੁਜਲੀ ਹੋਵੇ ਜਾਂ ਜਿਸ ਦੇ ਨਲ ਕੁਚਲੇ ਹੋਏ ਹੋਣ, ਉਹ ਨਜ਼ਦੀਕ ਨਾ ਜਾਵੇ।