Text copied!
Bibles in Panjabi

ਲੇਵੀਆਂ 21:8-17 in Panjabi

Help us?

ਲੇਵੀਆਂ 21:8-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਇਸ ਲਈ ਤੂੰ ਉਸ ਨੂੰ ਪਵਿੱਤਰ ਕਰੀਂ, ਕਿਉਂ ਜੋ ਉਹ ਤੇਰੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਂਦਾ ਹੈ। ਤੂੰ ਉਸ ਨੂੰ ਪਵਿੱਤਰ ਜਾਣੀ ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9 ਜੇਕਰ ਕਿਸੇ ਜਾਜਕ ਦੀ ਧੀ ਵੇਸਵਾ ਬਣ ਕੇ ਆਪਣੇ ਆਪ ਨੂੰ ਭਰਿਸ਼ਟ ਕਰੇ ਤਾਂ ਉਹ ਆਪਣੇ ਪਿਤਾ ਨੂੰ ਬਦਨਾਮ ਕਰਦੀ ਹੈ, ਇਸ ਲਈ ਉਹ ਅੱਗ ਨਾਲ ਸਾੜੀ ਜਾਵੇ।
10 ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।
11 ਉਹ ਕਿਸੇ ਲਾਸ਼ ਦੇ ਕੋਲ ਨਾ ਜਾਵੇ ਅਤੇ ਨਾ ਹੀ ਆਪਣੇ ਪਿਤਾ ਜਾਂ ਆਪਣੀ ਮਾਤਾ ਦੇ ਕਾਰਨ ਆਪਣੇ ਆਪ ਨੂੰ ਅਸ਼ੁੱਧ ਕਰੇ।
12 ਉਹ ਪਵਿੱਤਰ ਸਥਾਨ ਤੋਂ ਬਾਹਰ ਨਾ ਨਿੱਕਲੇ ਅਤੇ ਨਾ ਆਪਣੇ ਪਰਮੇਸ਼ੁਰ ਦੇ ਪਵਿੱਤਰ ਸਥਾਨ ਨੂੰ ਭਰਿਸ਼ਟ ਕਰੇ, ਕਿਉਂ ਜੋ ਉਸ ਦੇ ਸਿਰ ਉੱਤੇ ਪਰਮੇਸ਼ੁਰ ਦੇ ਮਸਹ ਕੀਤੇ ਹੋਏ ਤੇਲ ਦਾ ਮੁਕਟ ਹੈ। ਮੈਂ ਯਹੋਵਾਹ ਹਾਂ।
13 ਉਹ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
14 ਉਹ ਕਿਸੇ ਵਿਧਵਾ, ਜਾਂ ਛੱਡੀ ਹੋਈ, ਜਾਂ ਭਰਿਸ਼ਟ ਜਾਂ ਵੇਸਵਾ ਇਸਤਰੀ ਨਾਲ ਵਿਆਹ ਨਾ ਕਰੇ, ਪਰ ਉਹ ਆਪਣੇ ਲੋਕਾਂ ਵਿੱਚੋਂ ਇੱਕ ਕੁਆਰੀ ਇਸਤਰੀ ਨਾਲ ਹੀ ਵਿਆਹ ਕਰੇ।
15 ਉਹ ਆਪਣੇ ਲੋਕਾਂ ਵਿੱਚ, ਆਪਣੇ ਵੰਸ਼ ਨੂੰ ਭਰਿਸ਼ਟ ਨਾ ਕਰੇ, ਕਿਉਂ ਜੋ ਮੈਂ ਯਹੋਵਾਹ ਉਸ ਨੂੰ ਪਵਿੱਤਰ ਠਹਿਰਾਉਂਦਾ ਹਾਂ।
16 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
17 ਹਾਰੂਨ ਨੂੰ ਆਖ, ਤੇਰੀ ਵੰਸ਼ ਵਿੱਚ ਪੀੜ੍ਹੀਓਂ ਪੀੜ੍ਹੀ ਤੱਕ ਜਿਸ ਕਿਸੇ ਵਿੱਚ ਕੋਈ ਦੋਸ਼ ਹੋਵੇ, ਉਹ ਆਪਣੇ ਪਰਮੇਸ਼ੁਰ ਦੀ ਰੋਟੀ ਚੜ੍ਹਾਉਣ ਲਈ ਨਜ਼ਦੀਕ ਨਾ ਜਾਵੇ।
ਲੇਵੀਆਂ 21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ