Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 22

ਲੇਵੀਆਂ 22:15-28

Help us?
Click on verse(s) to share them!
15ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
16ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
17ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
18ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਇਸਰਾਏਲ ਦੇ ਸਾਰੇ ਘਰਾਣਿਆਂ ਨੂੰ ਆਖ ਕਿ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ ਜੋ ਇਸਰਾਏਲ ਵਿੱਚ ਵੱਸਦੇ ਹਨ, ਜਿਹੜਾ ਆਪਣੀਆਂ ਸੁੱਖਣਾਂ ਜਾਂ ਖੁਸ਼ੀ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਵੇ,
19ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
20ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
21ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।
22ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
23ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
24ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
25ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
26ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
28ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।

Read ਲੇਵੀਆਂ 22ਲੇਵੀਆਂ 22
Compare ਲੇਵੀਆਂ 22:15-28ਲੇਵੀਆਂ 22:15-28