19 ਤਾਂ ਤੁਸੀਂ ਆਪਣੇ ਸਵੀਕਾਰੇ ਜਾਣ ਲਈ ਬਲ਼ਦਾਂ, ਜਾਂ ਭੇਡਾਂ ਜਾਂ ਬੱਕਰੀਆਂ ਵਿੱਚੋਂ ਇੱਕ ਦੋਸ਼ ਰਹਿਤ ਨਰ ਚੜ੍ਹਾਓ।
20 ਪਰ ਜਿਸ ਵਿੱਚ ਕੋਈ ਦੋਸ਼ ਹੋਏ, ਉਸ ਨੂੰ ਤੁਸੀਂ ਨਾ ਚੜ੍ਹਾਉਣਾ, ਕਿਉਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਨਹੀਂ ਕੀਤਾ ਜਾਵੇਗਾ।
21 ਅਤੇ ਜਿਹੜਾ ਯਹੋਵਾਹ ਦੇ ਅੱਗੇ ਆਪਣੀ ਸੁੱਖਣਾ ਪੂਰੀ ਕਰਨ ਲਈ ਸੁੱਖ-ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਜਾਂ ਆਪਣੀ ਖੁਸ਼ੀ ਦੀ ਭੇਟ ਲਈ ਬਲ਼ਦਾਂ ਜਾਂ ਭੇਡਾਂ ਵਿੱਚੋਂ ਭੇਟ ਚੜ੍ਹਾਵੇ, ਤਾਂ ਸਵੀਕਾਰੇ ਜਾਣ ਲਈ ਜ਼ਰੂਰੀ ਹੈ ਕਿ ਉਹ ਪੂਰੀ ਹੋਵੇ ਅਤੇ ਉਸ ਦੇ ਵਿੱਚ ਕੋਈ ਦੋਸ਼ ਨਾ ਹੋਵੇ।