Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 22

ਲੇਵੀਆਂ 22:2-17

Help us?
Click on verse(s) to share them!
2ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਆਖ, ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਤੋਂ, ਜਿਨ੍ਹਾਂ ਨੂੰ ਉਹ ਮੇਰੇ ਅੱਗੇ ਪਵਿੱਤਰ ਕਰਦੇ ਹਨ, ਅਲੱਗ ਰਹਿਣ ਅਤੇ ਮੇਰੇ ਪਵਿੱਤਰ ਨਾਮ ਦਾ ਨਿਰਾਦਰ ਨਾ ਕਰਨ। ਮੈਂ ਯਹੋਵਾਹ ਹਾਂ।
3ਉਨ੍ਹਾਂ ਨੂੰ ਆਖ, ਤੁਹਾਡੀਆਂ ਪੀੜ੍ਹੀਆਂ ਵਿੱਚੋਂ, ਅਤੇ ਤੁਹਾਡੇ ਸਾਰੇ ਵੰਸ਼ ਵਿੱਚੋਂ ਜਿਹੜਾ ਆਪਣੀ ਅਸ਼ੁੱਧਤਾਈ ਵਿੱਚ ਉਨ੍ਹਾਂ ਪਵਿੱਤਰ ਕੀਤੀਆਂ ਹੋਇਆਂ ਵਸਤੂਆਂ ਕੋਲ ਜਾਵੇ, ਜਿਹੜੀਆਂ ਇਸਰਾਏਲੀ ਮੇਰੇ ਲਈ ਪਵਿੱਤਰ ਕਰਦੇ ਹਨ, ਉਹ ਮਨੁੱਖ ਮੇਰੇ ਅੱਗਿਓਂ ਛੇਕਿਆ ਜਾਵੇ। ਮੈਂ ਯਹੋਵਾਹ ਹਾਂ।
4ਹਾਰੂਨ ਦੇ ਵੰਸ਼ ਵਿੱਚ ਜਿਸ ਕਿਸੇ ਨੂੰ ਕੋੜ੍ਹ ਹੋਵੇ ਜਾਂ ਪ੍ਰਮੇਹ ਹੋਵੇ, ਜਦ ਤੱਕ ਉਹ ਮਨੁੱਖ ਸ਼ੁੱਧ ਨਾ ਹੋਵੇ, ਤਦ ਤੱਕ ਪਵਿੱਤਰ ਵਸਤੂਆਂ ਨੂੰ ਨਾ ਖਾਵੇ। ਜਿਹੜਾ ਕਿਸੇ ਅਜਿਹੀ ਵਸਤੂ ਨੂੰ ਛੂਹੇ, ਜੋ ਮੁਰਦੇ ਦੇ ਕਾਰਨ ਅਸ਼ੁੱਧ ਹੈ ਜਾਂ ਕਿਸੇ ਮਨੁੱਖ ਨੂੰ ਛੂਹੇ ਜਿਸ ਦਾ ਵੀਰਜ ਨਿੱਕਲਿਆ ਹੋਵੇ,
5ਜਾਂ ਜਿਹੜਾ ਕਿਸੇ ਘਿਸਰਨ ਵਾਲੇ ਜੀਵ ਨੂੰ ਛੂਹੇ, ਜਿਸ ਦੇ ਕਾਰਨ ਉਹ ਅਸ਼ੁੱਧ ਹੋ ਜਾਵੇ, ਜਾਂ ਕਿਸੇ ਅਜਿਹੇ ਮਨੁੱਖ ਨੂੰ ਛੂਹੇ ਜਿਸ ਵਿੱਚ ਕੋਈ ਅਸ਼ੁੱਧਤਾਈ ਹੋਵੇ, ਭਾਵੇਂ ਉਹ ਕਿਹੋ ਜਿਹੀ ਅਸ਼ੁੱਧਤਾਈ ਕਿਉਂ ਨਾ ਹੋਵੇ,
6ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
7ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
8ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
9ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
10ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।
11ਪਰ ਜੇਕਰ ਜਾਜਕ ਕਿਸੇ ਮਨੁੱਖ ਨੂੰ ਆਪਣਾ ਪੈਸਾ ਦੇ ਕੇ ਮੁੱਲ ਲਵੇ, ਤਾਂ ਉਹ ਮਨੁੱਖ ਉਸ ਵਿੱਚੋਂ ਖਾ ਸਕਦਾ ਹੈ ਅਤੇ ਉਹ ਜੋ ਜਾਜਕ ਦੇ ਘਰ ਵਿੱਚ ਜੰਮਿਆ ਹੋਵੇ, ਉਹ ਵੀ ਉਸ ਭੋਜਨ ਵਿੱਚੋਂ ਖਾ ਸਕਦਾ ਹੈ।
12ਜੇਕਰ ਜਾਜਕ ਦੀ ਧੀ ਕਿਸੇ ਪਰਾਏ ਮਨੁੱਖ ਨਾਲ ਵਿਆਹੀ ਜਾਵੇ, ਤਾਂ ਉਹ ਪਵਿੱਤਰ ਵਸਤੂਆਂ ਦੀ ਭੇਟ ਵਿੱਚੋਂ ਨਾ ਖਾਵੇ।
13ਪਰ ਜੇਕਰ ਜਾਜਕ ਦੀ ਧੀ ਵਿਧਵਾ ਜਾਂ ਪਤੀ ਵੱਲੋਂ ਤਿਆਗੀ ਹੋਈ ਹੋਵੇ ਅਤੇ ਉਸ ਦੀ ਕੋਈ ਸੰਤਾਨ ਨਾ ਹੋਵੇ ਅਤੇ ਪਹਿਲਾਂ ਦੀ ਤਰ੍ਹਾਂ ਆਪਣੇ ਪਿਤਾ ਦੇ ਘਰ ਵਿੱਚ ਰਹਿੰਦੀ ਹੋਵੇ ਤਾਂ ਉਹ ਆਪਣੇ ਪਿਤਾ ਦੇ ਭੋਜਨ ਵਿੱਚੋਂ ਖਾਵੇ, ਪਰ ਕੋਈ ਪਰਾਇਆ ਉਸ ਵਿੱਚੋਂ ਨਾ ਖਾਵੇ।
14ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਪਵਿੱਤਰ ਵਸਤੂਆਂ ਵਿੱਚੋਂ ਖਾ ਲਵੇ ਤਾਂ ਉਹ ਉਸ ਦੇ ਨਾਲ ਪੰਜਵਾਂ ਹਿੱਸਾ ਹੋਰ ਮਿਲਾ ਕੇ ਜਾਜਕ ਨੂੰ ਪਵਿੱਤਰ ਵਸਤੂ ਦੇ ਦੇਵੇ।
15ਅਤੇ ਉਹ ਇਸਰਾਏਲੀਆਂ ਦੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਜਿਨ੍ਹਾਂ ਨੂੰ ਉਹ ਭੇਟ ਕਰਕੇ ਯਹੋਵਾਹ ਦੇ ਅੱਗੇ ਚੜ੍ਹਾਉਂਦੇ ਹਨ, ਨਿਰਾਦਰ ਨਾ ਕਰਨ।
16ਉਹ ਉਨ੍ਹਾਂ ਨੂੰ ਆਪਣੀਆਂ ਪਵਿੱਤਰ ਵਸਤੂਆਂ ਵਿੱਚੋਂ ਖੁਆ ਕੇ, ਉਨ੍ਹਾਂ ਉੱਤੇ ਬਦੀ ਦਾ ਦੋਸ਼ ਨਾ ਲਿਆਉਣ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਬਲੀਦਾਨਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
17ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,

Read ਲੇਵੀਆਂ 22ਲੇਵੀਆਂ 22
Compare ਲੇਵੀਆਂ 22:2-17ਲੇਵੀਆਂ 22:2-17