Text copied!
Bibles in Panjabi

ਲੇਵੀਆਂ 22:22-33 in Panjabi

Help us?

ਲੇਵੀਆਂ 22:22-33 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਜਿਹੜਾ ਅੰਨ੍ਹਾ ਹੋਵੇ, ਜਾਂ ਜਿਸ ਦੇ ਅੰਗ ਟੁੱਟੇ ਹੋਣ ਜਾਂ ਟੁੰਡਾ ਹੋਵੇ ਜਾਂ ਜਿਸ ਨੂੰ ਮੁਹਕੇ ਹੋਣ, ਜਾਂ ਦਾਦ ਜਾਂ ਖੁਜਲੀ ਹੋਵੇ, ਇਨ੍ਹਾਂ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਨਾ ਉਨ੍ਹਾਂ ਨੂੰ ਅੱਗ ਦੀ ਭੇਟ ਕਰਕੇ ਜਗਵੇਦੀ ਦੇ ਉੱਤੇ ਯਹੋਵਾਹ ਦੇ ਅੱਗੇ ਚੜ੍ਹਾਉਣਾ।
23 ਜਿਸ ਕਿਸੇ ਬਲ਼ਦ ਜਾਂ ਬੱਕਰੇ ਦਾ ਕੋਈ ਅੰਗ ਵੱਧ ਜਾਂ ਘੱਟ ਹੋਵੇ, ਉਸ ਨੂੰ ਤੁਸੀਂ ਆਪਣੀ ਖੁਸ਼ੀ ਦੀ ਭੇਟ ਕਰਕੇ ਚੜ੍ਹਾ ਸਕਦੇ ਹੋ, ਪਰ ਸੁੱਖਣਾ ਪੂਰੀ ਕਰਨ ਲਈ ਉਸ ਨੂੰ ਸਵੀਕਾਰ ਨਾ ਕੀਤਾ ਜਾਵੇਗਾ।
24 ਜਿਸ ਪਸ਼ੂ ਦੇ ਨਲ ਨੂੰ ਸੱਟ ਲੱਗੀ ਹੋਵੇ, ਜਾਂ ਦੱਬੇ ਹੋਏ, ਕੁਚਲੇ ਹੋਏ ਜਾਂ ਫਟੇ ਹੋਏ ਹੋਣ, ਉਸ ਨੂੰ ਤੁਸੀਂ ਯਹੋਵਾਹ ਦੇ ਅੱਗੇ ਨਾ ਚੜ੍ਹਾਉਣਾ, ਅਤੇ ਨਾ ਆਪਣੇ ਦੇਸ ਵਿੱਚ ਕੋਈ ਅਜਿਹੀ ਭੇਟ ਚੜ੍ਹਾਉਣਾ।
25 ਇਨ੍ਹਾਂ ਵਿੱਚੋਂ ਕਿਸੇ ਨੂੰ ਪਰਦੇਸੀ ਦੇ ਹੱਥ ਤੋਂ ਲੈ ਆਪਣੇ ਪਰਮੇਸ਼ੁਰ ਦਾ ਭੋਜਨ ਕਰਕੇ ਨਾ ਚੜ੍ਹਾਉਣਾ, ਕਿਉਂ ਜੋ ਉਨ੍ਹਾਂ ਦੀ ਬੁਰਿਆਈ ਉਨ੍ਹਾਂ ਦੇ ਵਿੱਚ ਹੈ ਅਤੇ ਦੋਸ਼ ਵੀ ਹਨ, ਇਸ ਲਈ ਉਹ ਤੁਹਾਡੇ ਹੱਥਾਂ ਤੋਂ ਸਵੀਕਾਰ ਨਹੀਂ ਕੀਤੇ ਜਾਣਗੇ।
26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
28 ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
29 ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
30 ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
31 ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
32 ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
33 ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।
ਲੇਵੀਆਂ 22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ