Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 22

ਲੇਵੀਆਂ 22:27-33

Help us?
Click on verse(s) to share them!
27ਜਦ ਕੋਈ ਬਲ਼ਦ, ਜਾਂ ਭੇਡ ਜਾਂ ਬੱਕਰੀ ਦਾ ਬੱਚਾ ਜੰਮੇ ਤਾਂ ਉਹ ਸੱਤ ਦਿਨ ਤੱਕ ਆਪਣੀ ਮਾਂ ਦੇ ਕੋਲ ਰਹੇ ਅਤੇ ਅੱਠਵੇਂ ਦਿਨ ਤੋਂ ਲੈ ਕੇ ਉਹ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਦੇ ਲਈ ਸਵੀਕਾਰ ਯੋਗ ਹੋਵੇਗਾ।
28ਭਾਵੇਂ ਗਾਂ ਹੋਵੇ, ਭਾਵੇਂ ਭੇਡ ਜਾਂ ਬੱਕਰੀ, ਤੂੰ ਉਸ ਨੂੰ ਅਤੇ ਉਸ ਦੇ ਬੱਚੇ ਨੂੰ ਇੱਕ ਦਿਨ ਵਿੱਚ ਨਾ ਵੱਢੀਂ।
29ਅਤੇ ਜਦ ਤੁਸੀਂ ਯਹੋਵਾਹ ਦੇ ਅੱਗੇ ਧੰਨਵਾਦ ਦੀ ਬਲੀ ਚੜ੍ਹਾਓ, ਤਾਂ ਤੁਸੀਂ ਉਸ ਨੂੰ ਇਸੇ ਤਰ੍ਹਾਂ ਹੀ ਚੜ੍ਹਾਉਣਾ ਤਾਂ ਜੋ ਉਹ ਸਵੀਕਾਰ ਹੋਵੇ।
30ਉਸ ਨੂੰ ਉਸੇ ਦਿਨ ਹੀ ਖਾਧਾ ਜਾਵੇ, ਤੁਸੀਂ ਉਸ ਵਿੱਚੋਂ ਸਵੇਰ ਤੱਕ ਕੁਝ ਨਾ ਛੱਡਣਾ। ਮੈਂ ਯਹੋਵਾਹ ਹਾਂ।
31ਇਸ ਲਈ ਤੁਸੀਂ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਯਹੋਵਾਹ ਹਾਂ।
32ਤੁਸੀਂ ਮੇਰੇ ਪਵਿੱਤਰ ਨਾਮ ਨੂੰ ਭਰਿਸ਼ਟ ਨਾ ਕਰਨਾ, ਪਰ ਮੈਂ ਇਸਰਾਏਲੀਆਂ ਵਿੱਚ ਜ਼ਰੂਰ ਹੀ ਪਵਿੱਤਰ ਸਮਝਿਆ ਜਾਂਵਾਂ। ਮੈਂ ਉਹ ਯਹੋਵਾਹ ਹਾਂ, ਜੋ ਤੁਹਾਨੂੰ ਪਵਿੱਤਰ ਕਰਦਾ ਹੈ।
33ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਤਾਂ ਜੋ ਤੁਹਾਡਾ ਪਰਮੇਸ਼ੁਰ ਹੋਵਾਂ, ਮੈਂ ਯਹੋਵਾਹ ਹਾਂ।

Read ਲੇਵੀਆਂ 22ਲੇਵੀਆਂ 22
Compare ਲੇਵੀਆਂ 22:27-33ਲੇਵੀਆਂ 22:27-33