6ਤਾਂ ਉਹ ਮਨੁੱਖ ਜਿਹੜਾ ਇਹੋ ਜਿਹੀ ਕਿਸੇ ਵਸਤੂ ਨੂੰ ਛੂਹੇ, ਉਹ ਸ਼ਾਮ ਤੱਕ ਅਸ਼ੁੱਧ ਰਹੇ ਅਤੇ ਜਦ ਤੱਕ ਪਾਣੀ ਨਾਲ ਨਾ ਨਹਾਵੇ, ਤਦ ਤੱਕ ਕਿਸੇ ਪਵਿੱਤਰ ਵਸਤੂ ਨੂੰ ਨਾ ਖਾਵੇ।
7ਜਦ ਸੂਰਜ ਡੁੱਬ ਜਾਵੇ ਤਾਂ ਉਹ ਸ਼ੁੱਧ ਹੋਵੇ ਅਤੇ ਫੇਰ ਪਵਿੱਤਰ ਵਸਤੂਆਂ ਵਿੱਚੋਂ ਖਾ ਸਕਦਾ ਹੈ, ਕਿਉਂ ਜੋ ਇਹ ਹੀ ਉਸ ਦਾ ਭੋਜਨ ਹੈ।
8ਜਿਹੜਾ ਜਾਨਵਰ ਆਪ ਮਰ ਜਾਵੇ, ਜਾਂ ਦੂਜੇ ਜਾਨਵਰਾਂ ਦੁਆਰਾ ਪਾੜਿਆ ਜਾਵੇ ਤਾਂ ਉਸ ਨੂੰ ਖਾ ਕੇ ਉਹ ਆਪਣੇ ਆਪ ਨੂੰ ਅਸ਼ੁੱਧ ਨਾ ਕਰੇ। ਮੈਂ ਯਹੋਵਾਹ ਹਾਂ।
9ਇਸ ਲਈ ਜਾਜਕ ਮੇਰੇ ਹੁਕਮ ਨੂੰ ਮੰਨਣ, ਅਜਿਹਾ ਨਾ ਹੋਵੇ ਕਿ ਉਹ ਉਸ ਦਾ ਨਿਰਾਦਰ ਕਰਨ ਅਤੇ ਉਨ੍ਹਾਂ ਦਾ ਪਾਪ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਮਰ ਜਾਣ। ਮੈਂ ਯਹੋਵਾਹ ਉਨ੍ਹਾਂ ਨੂੰ ਪਵਿੱਤਰ ਕਰਨ ਵਾਲਾ ਹਾਂ।
10ਕੋਈ ਵੀ ਗੈਰ-ਕੌਮੀ ਮਨੁੱਖ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ, ਭਾਵੇਂ ਉਹ ਪਰਦੇਸੀ ਹੋ ਕੇ ਜਾਜਕ ਦੇ ਕੋਲ ਰਹਿੰਦਾ ਹੋਵੇ, ਜਾਂ ਕੋਈ ਨੌਕਰ ਹੋਵੇ, ਉਹ ਪਵਿੱਤਰ ਵਸਤੂਆਂ ਵਿੱਚੋਂ ਨਾ ਖਾਵੇ।