Text copied!
Bibles in Panjabi

ਲੇਵੀਆਂ 23:13-16 in Panjabi

Help us?

ਲੇਵੀਆਂ 23:13-16 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
14 ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”
15 “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।
16 ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ