Text copied!
Bibles in Panjabi

ਲੇਵੀਆਂ 23:13-21 in Panjabi

Help us?

ਲੇਵੀਆਂ 23:13-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
14 ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”
15 “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।
16 ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।
17 ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।
18 ਤੁਸੀਂ ਉਨ੍ਹਾਂ ਰੋਟੀਆਂ ਦੇ ਨਾਲ ਇੱਕ ਸਾਲ ਦੇ ਦੋਸ਼ ਰਹਿਤ ਸੱਤ ਲੇਲੇ, ਇੱਕ ਜੁਆਨ ਬਲ਼ਦ ਅਤੇ ਦੋ ਛੱਤਰੇ ਹੋਮ ਬਲੀ ਦੀ ਭੇਟ ਕਰਕੇ ਚੜ੍ਹਾਉਣਾ। ਉਹ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਪੀਣ ਦੀਆਂ ਭੇਟਾਂ ਸਮੇਤ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਹੋਵੇ।
19 ਫੇਰ ਤੁਸੀਂ ਪਾਪ ਬਲੀ ਦੀ ਭੇਟ ਲਈ ਇੱਕ ਬੱਕਰਾ ਅਤੇ ਸੁੱਖ-ਸਾਂਦ ਦੀ ਭੇਟ ਲਈ ਇੱਕ ਸਾਲ ਦੇ ਦੋ ਲੇਲੇ ਬਲੀ ਕਰਕੇ ਚੜ੍ਹਾਉਣਾ।
20 ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।
21 ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ