Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 23

ਲੇਵੀਆਂ 23:20-27

Help us?
Click on verse(s) to share them!
20ਤਦ ਜਾਜਕ ਉਨ੍ਹਾਂ ਲੇਲਿਆਂ ਨੂੰ ਪਹਿਲੇ ਫਲ ਦੀ ਰੋਟੀ ਸਮੇਤ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਵੇ ਅਤੇ ਉਹ ਜਾਜਕ ਦੇ ਲਈ ਯਹੋਵਾਹ ਦੇ ਅੱਗੇ ਪਵਿੱਤਰ ਹੋਣ।
21ਉਸੇ ਦਿਨ ਤੁਸੀਂ ਆਪਣੇ ਲਈ ਇੱਕ ਪਵਿੱਤਰ ਸਭਾ ਦੀ ਘੋਸ਼ਣਾ ਕਰਨਾ। ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ-ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
22“ਜਿਸ ਵੇਲੇ ਤੁਸੀਂ ਆਪਣੇ ਦੇਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੇ ਖੇਤ ਦੇ ਬੰਨ੍ਹਿਆਂ ਤੱਕ ਸਾਰੀ ਫਸਲ ਨਾ ਵੱਢਣਾ, ਨਾ ਹੀ ਤੁਸੀਂ ਖੇਤ ਵਿੱਚ ਡਿੱਗੇ ਹੋਏ ਸਿੱਟਿਆਂ ਨੂੰ ਚੁੱਗਣਾ। ਤੁਸੀਂ ਉਨ੍ਹਾਂ ਨੂੰ ਕੰਗਾਲ ਅਤੇ ਪਰਦੇਸੀਆਂ ਲਈ ਛੱਡ ਦੇਣਾ। ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
23ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
24“ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
25ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”
26ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27“ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।

Read ਲੇਵੀਆਂ 23ਲੇਵੀਆਂ 23
Compare ਲੇਵੀਆਂ 23:20-27ਲੇਵੀਆਂ 23:20-27