Text copied!
Bibles in Panjabi

ਲੇਵੀਆਂ 23:24-32 in Panjabi

Help us?

ਲੇਵੀਆਂ 23:24-32 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 “ਇਸਰਾਏਲ ਦੇ ਘਰਾਣਿਆਂ ਨੂੰ ਆਖ, ਸੱਤਵੇਂ ਮਹੀਨੇ ਦੇ ਪਹਿਲੇ ਦਿਨ ਤੁਹਾਡੇ ਲਈ ਮਹਾਂ-ਸਬਤ ਹੋਵੇ, ਉਸ ਦਿਨ ਤੁਸੀਂ ਯਾਦਗੀਰੀ ਲਈ ਤੁਰ੍ਹੀ ਵਜਾਉਣਾ ਅਤੇ ਪਵਿੱਤਰ ਸਭਾ ਕਰਨਾ।
25 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਪਰ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।”
26 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
27 “ਇਸੇ ਸੱਤਵੇਂ ਮਹੀਨੇ ਦਾ ਦਸਵਾਂ ਦਿਨ ਇੱਕ ਪ੍ਰਾਸਚਿਤ ਦਾ ਦਿਨ ਹੋਵੇ। ਉਹ ਤੁਹਾਡੇ ਲਈ ਪਵਿੱਤਰ ਸਭਾ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਉਣਾ।
28 ਉਸ ਦਿਨ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ ਕਿਉਂ ਜੋ ਉਹ ਪ੍ਰਾਸਚਿਤ ਦਾ ਦਿਨ ਹੈ ਜਿਸ ਵਿੱਚ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਲਈ ਪ੍ਰਾਸਚਿਤ ਕੀਤਾ ਜਾਵੇਗਾ।
29 ਉਸ ਦਿਨ ਜਿਹੜਾ ਆਪਣੀ ਜਾਨ ਨੂੰ ਦੁੱਖ ਨਾ ਦੇਵੇ, ਉਹ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ।
30 ਜਿਹੜਾ ਵੀ ਉਸ ਦਿਨ ਵਿੱਚ ਕੋਈ ਕੰਮ ਕਰੇ ਤਾਂ ਉਸ ਮਨੁੱਖ ਨੂੰ ਮੈਂ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ।
31 ਤੁਸੀਂ ਕਿਸੇ ਪ੍ਰਕਾਰ ਦਾ ਕੰਮ-ਧੰਦਾ ਨਾ ਕਰਨਾ। ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਤੱਕ ਇੱਕ ਸਦਾ ਦੀ ਬਿਧੀ ਠਹਿਰੇ।
32 ਇਹ ਤੁਹਾਡੇ ਲਈ ਇੱਕ ਮਹਾਂ-ਸਬਤ ਦਾ ਦਿਨ ਹੋਵੇ, ਉਸ ਦਿਨ ਤੁਸੀਂ ਆਪਣੀਆਂ ਜਾਨਾਂ ਨੂੰ ਦੁੱਖ ਦੇਣਾ। ਤੁਸੀਂ ਉਸ ਮਹੀਨੇ ਦੇ ਨੌਵੇਂ ਦਿਨ ਦੀ ਸ਼ਾਮ ਤੋਂ ਅਗਲੀ ਸ਼ਾਮ ਤੱਕ ਵਿਸ਼ਰਾਮ ਦਾ ਦਿਨ ਮੰਨਣਾ।”
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ