Text copied!
Bibles in Panjabi

ਲੇਵੀਆਂ 23:5-17 in Panjabi

Help us?

ਲੇਵੀਆਂ 23:5-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।
7 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
8 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”
9 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
10 “ਇਸਰਾਏਲੀਆਂ ਨਾਲ ਗੱਲ ਕਰ ਅਤੇ ਆਖ ਜਿਸ ਵੇਲੇ ਤੁਸੀਂ ਉਸ ਦੇਸ ਵਿੱਚ ਪਹੁੰਚ ਜਾਓ ਜਿਹੜਾ ਮੈਂ ਤੁਹਾਨੂੰ ਦਿੰਦਾ ਹਾਂ, ਅਤੇ ਉਸ ਦੀ ਫ਼ਸਲ ਵੱਢੋ ਤਾਂ ਤੁਸੀਂ ਆਪਣੀ ਉਪਜ ਦੇ ਪਹਿਲੇ ਫਲ ਵਿੱਚੋਂ ਇੱਕ ਪੂਲਾ ਜਾਜਕ ਦੇ ਸਾਹਮਣੇ ਲਿਆਉਣਾ।
11 ਅਤੇ ਉਹ ਉਸ ਪੂਲੇ ਨੂੰ ਯਹੋਵਾਹ ਦੇ ਅੱਗੇ ਹਿਲਾਵੇ ਤਾਂ ਜੋ ਉਹ ਤੁਹਾਡੇ ਵੱਲੋਂ ਸਵੀਕਾਰ ਕੀਤਾ ਜਾਵੇ, ਜਾਜਕ ਉਸ ਨੂੰ ਸਬਤ ਦੇ ਅਗਲੇ ਦਿਨ ਹਿਲਾਵੇ।
12 ਅਤੇ ਜਿਸ ਦਿਨ ਤੁਸੀਂ ਉਸ ਪੂਲੇ ਨੂੰ ਹਿਲਾਓ, ਉਸੇ ਦਿਨ ਤੁਸੀਂ ਇੱਕ ਸਾਲ ਦਾ ਦੋਸ਼ ਰਹਿਤ ਇੱਕ ਲੇਲਾ ਯਹੋਵਾਹ ਦੇ ਅੱਗੇ ਹੋਮ ਦੀ ਭੇਟ ਕਰਕੇ ਚੜ੍ਹਾਉਣਾ।
13 ਅਤੇ ਉਸ ਦੇ ਨਾਲ ਮੈਦੇ ਦੀ ਭੇਟ, ਏਫ਼ਾਹ ਦਾ ਦੋ ਦੱਸਵਾਂ ਹਿੱਸਾ ਤੇਲ ਨਾਲ ਰਲੇ ਹੋਏ ਮੈਦੇ ਦਾ ਹੋਵੇ, ਉਹ ਯਹੋਵਾਹ ਦੇ ਅੱਗੇ ਸੁਗੰਧਤਾ ਕਰਕੇ ਇੱਕ ਅੱਗ ਦੀ ਭੇਟ ਹੋਵੇ ਅਤੇ ਉਸ ਦੇ ਨਾਲ ਪੀਣ ਦੀ ਭੇਟ ਲਈ ਕੁੱਪੇ ਦੀ ਚੁਥਾਈ ਦਾਖਰਸ ਹੋਵੇ।
14 ਜਿਸ ਦਿਨ ਤੱਕ ਤੁਸੀਂ ਇਸ ਭੇਟ ਨੂੰ ਆਪਣੇ ਪਰਮੇਸ਼ੁਰ ਦੇ ਅੱਗੇ ਨਾ ਲਿਆਓ, ਉਸ ਦਿਨ ਤੱਕ ਤੁਸੀਂ ਪਹਿਲੇ ਫਲ ਵਿੱਚੋਂ ਨਾ ਰੋਟੀ, ਨਾ ਭੁੰਨੇ ਹੋਏ ਦਾਣੇ ਅਤੇ ਨਾ ਹੀ ਹਰੇ ਸਿੱਟੇ ਖਾਣਾ। ਇਹ ਤੁਹਾਡੀਆਂ ਪੀੜ੍ਹੀਆਂ ਤੱਕ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਇੱਕ ਸਦਾ ਦੀ ਬਿਧੀ ਹੋਵੇ।”
15 “ਫੇਰ ਉਸ ਸਬਤ ਦੇ ਅਗਲੇ ਦਿਨ ਤੋਂ ਜਦ ਤੁਸੀਂ ਹਿਲਾਉਣ ਦੀ ਭੇਟ ਦਾ ਪੂਲਾ ਲਿਆਏ, ਤੁਸੀਂ ਅਗਲੇ ਸੱਤ ਸਬਤ ਗਿਣ ਲੈਣਾ।
16 ਅਤੇ ਸੱਤਵੇਂ ਸਬਤ ਦੇ ਅਗਲੇ ਦਿਨ ਤੱਕ ਤੁਸੀਂ ਪੰਜਾਹ ਦਿਨ ਗਿਣ ਲੈਣਾ ਅਤੇ ਫੇਰ ਯਹੋਵਾਹ ਦੇ ਅੱਗੇ ਇੱਕ ਨਵੀਂ ਮੈਦੇ ਦੀ ਭੇਟ ਚੜ੍ਹਾਉਣਾ।
17 ਤੁਸੀਂ ਆਪਣੇ ਨਿਵਾਸ ਸਥਾਨਾਂ ਵਿੱਚੋਂ ਏਫ਼ਾਹ ਦੇ ਦੋ ਦਸਵੇਂ ਹਿੱਸੇ ਮੈਦੇ ਦੀਆਂ ਦੋ ਰੋਟੀਆਂ ਹਿਲਾਉਣ ਦੀ ਭੇਟ ਕਰਕੇ ਲਿਆਉਣਾ, ਉਹ ਖ਼ਮੀਰ ਨਾਲ ਗੁੰਨ੍ਹੇ ਹੋਏ ਮੈਦੇ ਦੀਆਂ ਹੋਣ, ਇਹ ਯਹੋਵਾਹ ਦੇ ਅੱਗੇ ਉਪਜ ਦਾ ਪਹਿਲਾ ਫਲ ਹੈ।
ਲੇਵੀਆਂ 23 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ