5 ਪਹਿਲੇ ਮਹੀਨੇ ਦੇ ਚੌਧਵੇਂ ਦਿਨ ਨੂੰ ਸ਼ਾਮ ਦੇ ਵੇਲੇ ਯਹੋਵਾਹ ਦੇ ਪਸਾਹ ਦਾ ਪਰਬ ਹੈ।
6 ਅਤੇ ਉਸੇ ਮਹੀਨੇ ਦੇ ਪੰਦਰਵੇਂ ਦਿਨ ਨੂੰ ਯਹੋਵਾਹ ਦੀ ਪਤੀਰੀ ਰੋਟੀ ਦਾ ਪਰਬ ਹੈ, ਉਸ ਵਿੱਚ ਸੱਤ ਦਿਨ ਤੱਕ ਤੁਸੀਂ ਪਤੀਰੀ ਰੋਟੀ ਖਾਣਾ।
7 ਪਹਿਲੇ ਦਿਨ ਤੁਸੀਂ ਪਵਿੱਤਰ ਸਭਾ ਕਰਨਾ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।
8 ਸੱਤ ਦਿਨ ਤੱਕ ਤੁਸੀਂ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਚੜ੍ਹਾਉਣਾ ਅਤੇ ਸੱਤਵੇਂ ਦਿਨ ਪਵਿੱਤਰ ਸਭਾ ਹੋਵੇ, ਉਸ ਦੇ ਵਿੱਚ ਤੁਸੀਂ ਕੋਈ ਕੰਮ-ਧੰਦਾ ਨਾ ਕਰਨਾ।”
9 ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,