12 ਉਨ੍ਹਾਂ ਨੇ ਉਸ ਨੂੰ ਬੰਨ੍ਹ ਕੇ ਰੱਖਿਆ, ਜਦ ਤੱਕ ਉਹ ਇਸ ਮਾਮਲੇ ਵਿੱਚ ਯਹੋਵਾਹ ਦੀ ਮਰਜ਼ੀ ਨੂੰ ਨਾ ਜਾਣ ਲੈਣ।
13 ਤਦ ਯਹੋਵਾਹ ਨੇ ਮੂਸਾ ਨੂੰ ਆਖਿਆ,
14 “ਜਿਸ ਨੇ ਕੁਫ਼ਰ ਬਕਿਆ ਹੈ, ਉਸ ਨੂੰ ਤੁਸੀਂ ਡੇਰੇ ਤੋਂ ਬਾਹਰ ਲੈ ਆਓ ਅਤੇ ਜਿਨ੍ਹਾਂ ਨੇ ਉਸ ਨੂੰ ਸੁਣਿਆ ਹੈ, ਉਹ ਆਪਣੇ ਹੱਥ ਉਸ ਦੇ ਸਿਰ ਉੱਤੇ ਰੱਖਣ, ਤਦ ਸਾਰੀ ਮੰਡਲੀ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ।
15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
16 ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
17 “ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
18 ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।
19 ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।