Text copied!
Bibles in Panjabi

ਲੇਵੀਆਂ 24:15-22 in Panjabi

Help us?

ਲੇਵੀਆਂ 24:15-22 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਅਤੇ ਤੂੰ ਇਸਰਾਏਲੀਆਂ ਨੂੰ ਆਖ ਕਿ ਜਿਹੜਾ ਆਪਣੇ ਪਰਮੇਸ਼ੁਰ ਦੇ ਵਿਰੁੱਧ ਦੁਰਬਚਨ ਬੋਲੇ, ਉਹ ਆਪਣੇ ਪਾਪ ਦਾ ਭਾਰ ਆਪ ਹੀ ਚੁੱਕੇ।
16 ਕੋਈ ਵੀ ਜਿਹੜਾ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ ਉਹ ਜ਼ਰੂਰ ਹੀ ਮਾਰਿਆ ਜਾਵੇ ਅਤੇ ਸਾਰੀ ਮੰਡਲੀ ਨਿਸੰਗ ਉਸ ਨੂੰ ਪੱਥਰਾਂ ਨਾਲ ਮਾਰ ਸੁੱਟੇ, ਭਾਵੇਂ ਉਹ ਪਰਦੇਸੀ ਹੋਵੇ ਭਾਵੇਂ ਇਸਰਾਏਲ ਵਿੱਚ ਜੰਮਿਆ ਹੋਵੇ। ਜਿਸ ਵੇਲੇ ਉਹ ਯਹੋਵਾਹ ਦੇ ਨਾਮ ਦੀ ਨਿੰਦਿਆ ਕਰੇ, ਉਹ ਮਾਰਿਆ ਜਾਵੇ।
17 “ਜਿਹੜਾ ਕਿਸੇ ਮਨੁੱਖ ਨੂੰ ਮਾਰ ਦੇਵੇ ਉਹ ਜ਼ਰੂਰ ਹੀ ਮਾਰਿਆ ਜਾਵੇ।
18 ਜਿਹੜਾ ਕਿਸੇ ਪਸ਼ੂ ਨੂੰ ਮਾਰ ਦੇਵੇ, ਤਾਂ ਉਹ ਪਸ਼ੂ ਦੇ ਬਦਲੇ ਪਸ਼ੂ ਦੇਵੇ।
19 ਜਿਹੜਾ ਮਨੁੱਖ ਆਪਣੇ ਗੁਆਂਢੀ ਨੂੰ ਸੱਟ ਮਾਰੇ, ਤਾਂ ਜਿਵੇਂ ਉਸ ਨੇ ਕੀਤਾ ਹੈ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
20 ਸੱਟ ਦੇ ਬਦਲੇ ਸੱਟ, ਅੱਖ ਦੇ ਬਦਲੇ ਅੱਖ, ਦੰਦ ਦੇ ਬਦਲੇ ਦੰਦ, ਜਿਵੇਂ ਉਸ ਨੇ ਕਿਸੇ ਮਨੁੱਖ ਨੂੰ ਸੱਟ ਮਾਰੀ, ਉਸੇ ਤਰ੍ਹਾਂ ਹੀ ਉਸ ਦੇ ਨਾਲ ਕੀਤਾ ਜਾਵੇ।
21 ਜਿਹੜਾ ਕਿਸੇ ਪਸ਼ੂ ਨੂੰ ਮਾਰੇ ਉਹ ਉਸ ਦੇ ਬਦਲੇ ਪਸ਼ੂ ਦੇਵੇ, ਪਰ ਜਿਹੜਾ ਕਿਸੇ ਮਨੁੱਖ ਨੂੰ ਮਾਰ ਸੁੱਟੇ, ਉਹ ਮਾਰਿਆ ਜਾਵੇ।
22 ਤੁਸੀਂ ਹਰ ਇੱਕ ਨਾਲ ਇੱਕੋ ਤਰ੍ਹਾਂ ਦਾ ਨਿਆਂ ਕਰਨਾ ਭਾਵੇਂ ਉਹ ਪਰਦੇਸੀ ਹੋਵੇ, ਭਾਵੇਂ ਤੁਹਾਡੇ ਆਪਣੇ ਦੇਸ ਦਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।”
ਲੇਵੀਆਂ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ